ਲੁਧਿਆਣਾ, 21 ਸਤੰਬਰ 2019 - ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਲੁਧਿਆਣਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ, ਇਸ ਮੌਕੇ ਉਨ੍ਹਾਂ ਨੌਜਵਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ। ਜਾਣਕਾਰੀ ਦਿੰਦਿਆਂ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਨੌਜਾਵਾਨਾਂ ਦੀ ਬਿਹਤਰੀ, ਰੋਜ਼ਗਾਰ ਅਤੇ ਨਸ਼ਿਆਂ ਤੋਂ ਰਹਿਤ ਰੱਖਣ ਲਈ ਉਨ੍ਹਾਂ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਾਂ ਕੀਤੀਆਂ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਹਰ ਵਰਗ ਖਾਸਕਰ ਨੌਜਵਾਨਾਂ ਲਈ ਚਿੰਤਤ ਹਨ ਅਤੇ ਉਹ ਹਰ ਵਰਗ ਦੀਆਂ ਲੋੜਾਂ ਨੂੰ ਸਮਝਣਾ ਅਤੇ ਪੂਰਾ ਕਰਨਾ ਮੁੱਖ ਮੰਤਰੀ ਕੈਪਟਨ ਦਾ ਮੁੱਖ ਮਕਸਦ ਹੈ। ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਗੇ ਅਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਗੂੰਜਣਗੇ, ਇਸ ਦੇ ਨਾਲ ਪੰਜਾਬ ਸਰਕਾਰ ਦੀ ਲੋਕਹਿੱਤ ਯੋਜਨਾਵਾਂ ਨੂੰ ਘਰ-ਘਰ ਪੰਹੁਚਾਉਣਗੇ। ਸੁਖਵਿੰਦਰ ਰਾਜਾ ਨੇ ਅੰਤ ਵਿਚ ਕਿਹਾ ਕਿ 21 ਅਕਤੂਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਕਾਂਗਰਸ ਪਾਰਟੀ ਵਿਕਾਸ ਦੇ ਨਾਮ 'ਤੇ ਚੋਣ ਲੜੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੀਆਂ ਚੋਣਾਂ ਦੀ ਤਰ੍ਹਾਂ ਇਨ੍ਹਾਂ ਜ਼ਿਮਨੀ ਚੋਣਾਂ 'ਚ ਵੀ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤਾ ਹਾਸਿਲ ਕਰੇਗੀ।