ਮੈਗਾ ਰੁਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ।
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 23 ਸਤੰਬਰ:- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਜ਼ਿਲ੍ਹੇ ਵਿੱਚ 30 ਸਤੰਬਰ ਤੱਕ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਮਾਡਲ ਕਰੀਅਰ ਸੈਂਟਰ), ਫਤਹਿਗੜ੍ਹ ਸਾਹਿਬ, ਵੱਲੋਂ ਭਲਕੇ 24 ਸਤੰਬਰ ਨੂੰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਲਾਏ ਜਾਣ ਵਾਲੇ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੈਗਾ ਰੁਜ਼ਗਾਰ ਮੇਲੇ ਵਿੱਚ ਵੈਨਤੂਰਿਆ ਸਕਿਉਰਟੀਜ਼ ਲਿਮਟਿਡ(ਆਲ ਸੌਫਟ ਸਲਿਊਸ਼ੇਨਜ਼), ਜਾਰੋ ਐਜੂਕੇਸ਼ਨ, ਯੂਰੇਕਾ ਫੋਰਬਸ ਲਿਮਟਿਡ, ਐਕਸਿਸ ਬੈਂਕ, ਟਿਵਾਣਾ ਆਇਲ, ਰੈਲੀਗੇਰ ਹੈਲਥ ਇੰਸ਼ੋਰੈਂਸ ਸਮੇਤ ਵੱਡੀ ਗਿਣਤੀ ਕੰਪਨੀਆਂ ਅਤੇ ਕਾਰੋਬਾਰੀ ਭਾਗ ਲੈ ਰਹੇ ਹਨ, ਜਿਨ੍ਹਾਂ ਵੱਲੋਂ ਵੱਧ ਤੋਂ ਵੱਧ 15 ਲੱਖ ਰੁਪਏ ਸਲਾਨਾ ਤਨਖਾਹ ਪੈਕੇਜ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਮੇਲੇ ਵਿੱਚ ਹਰ ਤਰ੍ਹਾਂ ਦੀ ਯੋਗਤਾ ਜਿਵੇਂ ਕਿ 10ਵੀਂ, 12ਵੀਂ, ਆਈ.ਟੀ.ਆਈ., ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਭਾਗ ਲੈ ਕੇ ਲਾਭ ਉਠਾ ਸਕਦੇ ਹਨ।
ਏ.ਡੀ.ਸੀ. ਨੇ ਦੱਸਿਆ ਕਿ ਇਨ੍ਹਾਂ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਫੋਨ ਨੰਬਰ: 01763-232498 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਕਮਰਾ ਨੰ: 114-1, ਗਰਾਊਂਡ ਫਲੋਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।