← ਪਿਛੇ ਪਰਤੋ
ਨੈਰੋਬੀ, 23 ਸਤੰਬਰ 2019 - ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਇੱਕ ਸਕੂਲ 'ਚ ਕਲਾਸ ਰੂਮ ਦੀ ਛੱਤ ਡਿੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ 57 ਹੋਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਲਈ ਸਕੂਲ ਦੀ ਦੋਸ਼ ਪੂਰਨ ਇਮਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਜਦੋਂ ਕਿ ਇਸ ਘਟਨਾ ਦੀ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Total Responses : 188