← ਪਿਛੇ ਪਰਤੋ
ਪਟਿਆਲਾ, 28 ਸਤੰਬਰ 2019 - ਪਟਿਆਲਾ ਦੇ ਨਾਭਾ ਰੋਡ 'ਤੇ ਸਥਿਤ ਭਾਰਤ ਨਗਰ 'ਚ ਰਹਿੰਦੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਸਰਕਾਰੀ ਹਥਿਆਰ ਨਾਲ ਆਪਣੇ-ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰਿਤਕ ਪੁਲਿਸ ਮੁਲਾਜ਼ਮ ਦੀ ਪਹਿਚਾਣ ਪਰਮਜੀਤ ਸਿੰਘ ਵੱਜੋਂ ਹੋਈ ਹੈ ਅਤੇ ਇਹ ਪੁਲਿਸ ਮੁਲਾਜ਼ਮ ਸ਼ਿਵ ਸੈਨਾ ਬਾਲ ਠਾਕਰੇ ਦੇ ਮੁਖੀ ਹਰੀਸ਼ ਸਿੰਗਲਾ ਦਾ ਗੰਨਮੈਨ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਾਜ਼ਮ ਪਰਮਜੀਤ ਸਿੰਘ ਕਈ ਦਿਨਾਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਜਿਸ ਤੋਂ ਬਾਅਦ ਉਸ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
Total Responses : 267