ਪਿੰਡਾਂ ਵਿੱਚ ਅਕਾਲੀ ਦਲ ਉਮੀਦਵਾਰ ਰਾਜ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਜਨਮੇਜਾ ਸਿੰਘ ਸੇਖੋ , ਸਤਿੰਦਰਜੀਤ ਸਿੰਘ ਮੰਟਾ ,ਅਵਤਾਰ ਸਿੰਘ ਮਿੰਨਾ ਅਤੇ ਹੋਰ ਆਗੂ
ਜਗਦੀਸ਼ ਥਿੰਦ
ਜਲਾਲਾਬਾਾਦ 8 ਅਕਤੂਬਰ :
ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਝੂਠਾ ਅਤੇ ਮੱਕਾਰ ਕਿਸਮ ਦਾ ਆਗੂ ਹੈ ।
ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਨੇ ਝੂਠੇ ਚੋਣ ਮੈਨੀਫੈਸਟੋ ਜਾਰੀ ਕਰਕੇ ਸਰਕਾਰ ਬਣਾਈ । ਇਹ ਗੱਲ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਚੋਣ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ ਨੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਬੈਠਕਾਂ ਮੌਕੇ ਕਹੀ ।
ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿੱਚ ਅੱਜ ਅਕਾਲੀ ਲੀਡਰਸ਼ਿਪ ਨੇ ਲਗਪਗ ਇੱਕ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨਾਲ ਅਕਾਲੀ ਦਲ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਸੰਪਰਕ ਸਾਧਿਆ ।
ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਢਾਈ ਸਾਲ ਦੀ ਕਾਰਗੁਜ਼ਾਰੀ ਜ਼ੀਰੋ ਹੈ ।
ਸੂਬੇ ਵਿੱਚ ਸੱਤਾ ਪ੍ਰਾਪਤੀ ਲਈ ਕਾਂਗਰਸ ਦੇ ਮੌਜੂਦਾ ਮੁੱਖ ਮੰਤਰੀ ਨੇ ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਜਿਹੜੀਆਂ ਸੋਹਾ ਖਾਂਦੀਆਂ ਸਾਰੀਆਂ ਝੂਠ ਸਾਬਤ ਹੋਈਆਂ ।
ਗੁਟਕਾ ਸਾਹਿਬ ਦੀਆਂ ਝੂਠੀਆਂ ਸੌਹਾਂ ਖਾਣ ਵਾਲਿਆਂ 'ਤੇ ਹੁਣ ਲੋਕ ਇਤਬਾਰ ਨਹੀਂ ਕਰਨਗੇ ।
ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਅੱਜ ਕਾਂਗਰਸ ਲੀਡਰਸ਼ਿਪ ਦੇ ਭਾਸ਼ਣ ਸੁਣ ਕੇ ਆਮ ਜਨਤਾ ਹੱਸਦੀ ਨਜ਼ਰ ਆਉਂਦੀ ਹੈ ਕਿਉਂਕਿ ਲੋਕਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਝੂਠ ਬੋਲ ਕੇ ਸਰਕਾਰ ਤਾਂ ਬਣਾ ਲਈ ਲੇਕਿਨ ਢਾਈ ਸਾਲ ਵਿਚ ਵੀ ਕਾਂਗਰਸ ਨੇ ਪੰਜਾਬ ਦਾ ਕੁਝ ਨਹੀਂ ਸਵਾਰਿਆ ਅਤੇ ਨਾ ਹੀ ਇਨ੍ਹਾਂ ਸੂਬੇ ਦੇ ਲੋਕਾਂ ਦੀ ਸਾਰ ਲੈਣੀ ਹੈ ।
ਆਗੂਆਂ ਨੇ ਕਿਹਾ ਜਲਾਲਾਬਾਦ ਜ਼ਿਮਨੀ ਚੋਣ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਭਰਵਾਂ ਸਮਰਥਨ ਦੇ ਰਹੇ ਹਨ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸ਼੍ਰੋਮਣੀ ਅਕਾਲੀ ਦਲ ਅਵਤਾਰ ਸਿੰਘ ਮਿੰਨਾ ਚੀਨ ਨੇ ਕਿਹਾ ਕਿ ਸਿਰਫ ਅਕਾਲੀ ਰਾਜ ਸਮੇਂ ਹੀ ਆਮ ਲੋਕਾਂ ਦੀਆਂ ਮੁਢਲੀਆਂ ਜ਼ਰੂਰਤਾਂ ਸਬੰਧੀ ਕੰਮ ਕੀਤੇ ਜਾਂਦੇ ਹਨ ।
ਮੁੱਖ ਮੰਤਰੀ ਨੇ ਦੇ ਨਾਲ ਲਗਾਏ ਓ ਐੱਸ ਡੀਜ਼ ਅਤੇ ਸਲਾਹਕਾਰਾਂ ਨੂੰ ਕੈਬਨਿਟ ਰੈਂਕ ਦੇ ਕੇ ਸੂਬੇ ਉੱਪਰ ਕਰੋੜਾਂ ਰੁਪਏ ਦਾ ਆਰਥਿਕ ਬੋਝ ਪਾਇਆ ਗਿਆ ਹੈ ।
ਇਸ ਮੌਕੇ ਪੂਰਨ ਚੰਦ ਮੁਜੈਦੀਆ , ਲਖਵਿੰਦਰ ਸਿੰਘ ਰੋਹੀਵਾਲਾ , ਦਵਿੰਦਰ ਸਿੰਘ ਬੱਬਲ ਸਾਬਕਾ ਚੇਅਰਮੈਨ , ਅਸ਼ੋਕ ਕੁਮਾਰ ਅਨੇਜਾ , ਪ੍ਰੇਮ ਵਲੇਚਾ , ਹਰਭਜਨ ਕੰਬੋਜ ਸਾਬਕਾ ਸਰਪੰਚ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ ।