← ਪਿਛੇ ਪਰਤੋ
ਚੰਡੀਗੜ੍ਹ, 8 ਅਕਤੂਬਰ 2019 - ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 45504 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 29743 ਟਨ ਅਤੇ ਪਨਸੱਪ ਵੱਲੋਂ19436 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 12022 ਮੀਟ੍ਰਿਕ ਟਨ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ ) ਵਲੋਂ 708 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
Total Responses : 935