← ਪਿਛੇ ਪਰਤੋ
ਫ਼ਿਰੋਜ਼ਪੁਰ 09 ਅਕਤੂਬਰ 2019: ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ਼੍ਰੀ ਚੰਦਰ ਗੈਂਦ ਵੱਲੋਂ ਧਾਰਾ 144 ਸੀਆਰਪੀਸੀ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਅਤੇ ਹੋਰ ਵੱਖ ਵੱਖ ਸਥਾਨਾਂ ਤੇ ਮਨਾਏ ਜਾ ਰਹੇ ਵਿਆਹ ਸਮਾਗਮਾਂ, ਧਾਰਮਿਕ ਪ੍ਰੋਗਰਾਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਪਾਕਿਸਤਾਨ ਨਾਲ ਲਗਦੀ ਹੈ। ਪਿਛਲੇ ਦਿਨੀਂ ਵਿਦੇਸ਼ਾਂ ਦੀ ਧਰਤੀ ਤੋਂ ਪੰਜਾਬ(ਭਾਰਤ) ਵਿਚ ਕਿਸੇ ਅਣਸੁਖਾਂਵੀ ਘਟਨਾ ਦੇ ਮਕਸਦ ਨਾਲ ਡਰੋਨ ਦੀ ਵਰਤੋਂ ਕੀਤੀ ਗਈ ਹੈ। ਇਸ ਲਈ ਇਸ ਖੇਤਰ ਵਿਚ ਵੀ ਕਿਸੇ ਅਣਸੁਖਾਂਵੀ ਘਟਨਾ ਨੂੰ ਅੰਜਾਮ ਦੇਣ ਲਈ ਡਰੋਨ ਦੀ ਵਰਤੋਂ ਵਿਦੇਸ਼ੀ ਧਰਤੀ ਤੋਂ ਕੀਤੀ ਜਾ ਸਕਦੀ ਹੈ। ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 30 ਨਵੰਬਰ 2019 ਤੱਕ ਲਾਗੂ ਰਹਿਣਗੇ।
Total Responses : 986