ਦੇਵਾ ਨੰਦ ਸ਼ਰਮਾ
ਫਰੀਦਕੋਟ 9 ਅਕਤੂਬਰ, 2019 - ਅੱਜ ਪੰਜਾਬ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਖੇਤਰੀ ਖੋਜ਼ ਕੇਂਦਰ ਫਰੀਦਕੋਟ ਵਿਖੇ 'ਅਸੀਂ ਚਾਹੁੰਦੇ ਹਾਂ ਪ੍ਰਦੂਸ਼ਨ ਰਹਿਤ ਪੰਜਾਬ, ਤਾਂ ਜੋ ਖਿੜੇ ਰਹਿਣ ਬੱਚੇ, ਕਲੀਆਂ ਅਤੇ ਗੁਲਾਬ' ਨਾਅਰੇ ਨੂੰ ਸਮਰਪਿਤ ਜਿਲਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਬੁਲਾਰਿਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ।ਮੇਲੇ ਵਿੱਚ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਸ੍ਰੀ ਕੁਮਾਰ ਸੌਰਭ ਰਾਜ ਨੇ ਕੀਤਾ।
ਸਮਾਗਮ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਵਾਤਾਵਰਨ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਗੰਭੀਰ ਮਸਲਾ ਬਣਿਆ ਹੋਇਆ ਹੈ।ਜਿਸ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਵੱਡੀ ਲੋੜ ਹੈ ।ਉਨ•ਾਂ ਕਿਹਾ ਕਿ ਜਿਵੇਂ ਅਨਾਜ ਉਤਪਾਦਨ ਦੇ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅਗਵਾਈ ਕੀਤੀ ਹੈ, ਉਸੇ ਤਰਾਂ ਹੀ ਹੁਣ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੀ ਪੰਜਾਬ ਦੇ ਕਿਸਾਨ ਹੀ ਪੂਰੇ ਦੇਸ਼ ਨੂੰ ਜਾਗਰੂਕ ਕਰਨਗੇ । ਉਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਮਸ਼ੀਨਰੀ ਖਰੀਦਣ ਵਾਸਤੇ ਵੱਡੀ ਪੱਧਰ ਤੇ ਸਬਸਿਡੀ ਦਿੱਤੀ ਜਾ ਰਹੀ ਹੈ ।ਉਨ•ਾਂ ਕਿਹਾ ਕਿ ਉਹ ਸਾਂਸਦ ਹੋਣ ਦੇ ਨਾਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਕੋਲ ਉਠਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ, ਮਨੁੱਖ, ਜਾਨਵਰਾਂ, ਬਨਸਪਤੀ ਲਈ ਬਹੁਤ ਜ਼ਰੂਰੀ ਹੈ। ਉਨ•ਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ। ਜਦਕਿ ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਮਸ਼ੀਨਰੀ ਖਰੀਦਣ ਲਈ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਹਾਈਰਿੰਗ ਸੈਂਟਰ ਖੋਲੇ ਗਏ ਹਨ ਜਿੱਥੇ ਬਹੁਤ ਘੱਟ ਰੇਟ ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਖੇਤੀ ਸੰਦ ਉਪਲਬਧ ਕਰਵਾਏ ਜਾਂਦੇ ਹਨ । ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।ਉਨ•ਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰਨਗੇ।
ਡਾ. ਅਮਨਦੀਪ ਕੇਸ਼ਵ ਪ੍ਰਾਜੈਕਟ ਡਾਇਰੈਕਟਰ ਆਤਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।
ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਯੁਕਤ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ ਨੇ ਇਸ ਦੇ ਖੇਤਰੀ ਖੋਜ ਕੇਂਦਰਾਂ ਦੀਆਂ ਗਤੀਵਿਧੀਆਂ, ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਲਈ ਅਯਾਤ ਮਸ਼ੀਨਰੀ ਨਾਲ ਇਸ ਦੀ ਸੰਭਾਲ ਕਰਨ। ਉਨਾਂ ਕਿਸਾਨਾਂ ਨੂੰ ਕੀਟਨਾਸ਼ਕਾਂ , ਦਵਾਈਆਂ ਦੀ ਵੀ ਵਰਤੋਂ ਸੰਕੋਚ ਨਾਲ ਕਰਨ ਦੀ ਸਲਾਹ ਦਿੱਤੀ ।
ਡਾ. ਜਗਦੀਸ਼ ਗਰੋਵਰ, ਡਿਪਟੀ ਡਾਇਰੈਕਟਰ ਕੇ.ਵੀ.ਕੇ ਅਤੇ ਉਹਨਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜ•ੀ ਦੀਆਂ ਫਸਲਾਂ, ਫਲਦਾਰ ਬੂਟਿਆਂ ਦੀ ਕਾਸ਼ਤ, ਫਾਰਮ ਮਸ਼ੀਨਰੀ, ਫਸਲਾਂ ਅਤੇ ਬੀਮਾਰੀਆਂ ਅਤੇ ਕੀੜੇ-ਮਕੌੜੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵੱਖੋ ਵੱਖ ਪਿੰਡਾਂ ਵਿੱਚ ਕਿਸਾਨ ਗਰੁੱਪਾਂ ਵੱਲੋ ਬਣਾਈਆ ਗਈਆਂ ਸੁਸਾਇਟੀਆਂ ਅਤੇ ਅਗਾਂਹਵਧੂ ਕਿਸਾਨਾਂ ਵੱਲੋ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਦਰਸਾਉਦੀਆਂ ਵੱਖ ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਸ ਵਿੱਚ ਉਨ•ਾਂ ਵੱਲੋ ਵੱਖ ਵੱਖ ਉਤਪਾਦ (ਅਚਾਰ, ਜੈਮ, ਚਟਨੀ, ਸ਼ਹਿਦ, ਮਸਾਲੇ, ਤੇਲ ਆਦਿ ਪ੍ਰਦਰਸ਼ਿਤ ਕੀਤੇ ਗਏ) ਇਸ ਮੌਕੇ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋ ਮਿਸ਼ਨ ਤੰਦਰੁਸਤ ਤਹਿਤ ਵੱਖ ਵੱਖ ਪਿੰਡਾਂ ਵਿੱਚ ਬਣਾਏ ਖੇਤੀ ਮਸ਼ੀਨਰੀ ਬੈਂਕ ਦੀਆਂ ਖੇਤੀ ਮਸ਼ੀਨਰੀਆਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਕਿਸਾਨਾਂ ਨੂੰ ਮੁਫਤ ਵੰਡਿਆ ਗਿਆ।
ਇਸ ਕੈਂਪ ਮੌਕੇ ਸ਼੍ਰੀ. ਜਗਸੀਰ ਸਿੰਘ ਫਾਰਮ ਮੈਨੇਜਮੈਟ ਸਪੈਸ਼ਲਿਸਟ, ਸ਼੍ਰੀ ਪਾਖਰ ਸਿੰਘ ਅਤੇ ਸ਼੍ਰੀ. ਦਵਿੰਦਰ ਸਿੰਘ (ਬਲਾਕ ਖੇਤੀਬਾੜੀ ਅਫਸਰ), ਇੰਜ: ਹਰਚਰਨ ਸਿੰਘ, ਸ਼੍ਰੀ. ਕਰਨਜੀਤ ਸਿੰਘ (ਕੈਮੀਕਲ ਐਨਾਲਿਸਟ), ਸ਼੍ਰੀ. ਭੁਪੇਸ਼ ਜੋਸ਼ੀ ਤੇ ਸ਼੍ਰੀ ਖੁਸ਼ਵੰਤ ਸਿੰਘ (ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ), ਛਞਜ਼ ਾਚ;ਡਝ੍ਰ ਸਿੰਘ (ਾਂਮਦ ਬਗਾਂ ਂਸ਼ਤਗ) ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।