ਅੰਮ੍ਰਿਤਸਰ, 12 ਅਕਤੂਬਰ 2019: ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਗੁਦਾਮ ਮੁਹੱਲੇ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਦਾ ਆਰੰਭ ਵਿੱਚ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਰਿਬਨ ਕੱਟ ਕੇ ਕੀਤਾ ਅਤੇ ਭਗਵਾਨ ਵਾਲਮੀਕਿ ਜੀ ਨੂੰ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਇਸ ਮੌਕੇ ਸ੍ਰੀ ਸੋਨੀ ਵੱਲੋਂ ਸ਼ਹਿਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਵੀ ਦਿੱਤੀ।
ਸ੍ਰੀ ਸੋਨੀ ਨੇ ਕਿਹਾ ਕਿ ਅਜੋਕੇ ਸਮੇਂ 'ਚ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਰਸਤੇ 'ਤੇ ਚੱਲਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਵਾਲਮੀਕਿ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਹੀ ਅਸੀਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰ ਸਕਦੇ ਹਾਂ। ਉਨ•ਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹਰ ਭਾਈਚਾਰੇ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਦਿੱਤੇ ਜਾ ਰਹੇ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਅਮੀਰ ਗਰੀਬ ਦਾ ਜੋ ਪਾੜਾ ਪਿਆ ਹੋਇਆ ਹੈ ਉਸ ਨੂੰ ਖਤਮ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ 'ਚ ਊਚ ਨੀਚ ਨੂੰ ਖਤਮ ਕਰਨ ਦਾ ਪੈਗਾਮ ਦਿੱਤਾ ਹੈ ਅਤੇ ਉਨ•ਾਂ ਦੇ ਪੂਰਨਿਆਂ 'ਤੇ ਚੱਲ ਕੇ ਸਮਾਜਿਕ ਬਰਾਬਰਤਾ ਲਿਆਂਦੀ ਜਾ ਸਕਦੀ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਮਹਾਨ ਅਤੇ ਪਵਿੱਤਰ ਧਰਤੀ ਹੈ ਜਿਸਨੂੰ ਅਵਤਾਰਾਂ, ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਪੈਗੰਬਰਾਂ ਨੂੰ ਜਨਮ ਦੇਣ ਦਾ ਮਾਣ ਹਾਸਲ ਹੈ। ਉਨ•ਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਇਸ ਪਾਵਨ ਧਰਤੀ 'ਤੇ ਜਨਮ ਲੈ ਕੇ ਕੁਰਾਹੇ ਪਈ ਮਾਨਵਤਾ ਨੂੰ ਸਹੀ ਸੇਧ ਦਿੱਤੀ ਅਤੇ ਜੀਵਨ ਸਫਲ ਕਰਨ ਫਲਸਫਾ ਦਿੱਤਾ। ਉਨ•ਾਂ ਕਿਹਾ ਕਿ ਸ੍ਰੀ ਵਾਲਮੀਕਿ ਜੀ ਵੱਲੋਂ ਰਚੀ ਗਈ ਰਮਾਇਣ ਹਮੇਸ਼ਾਂ ਮਾਨਵਤਾ ਦੀ ਰਹਿਨੁਮਾਈ ਕਰਦੀ ਰਹੇਗੀ। ਇਸ ਮੌਕੇ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਸ: ਸੁਖਚੈਨ ਸਿੰਘ ਗਿੱਲ, ਮੇਅਰ ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਪਰਮਜੀਤ ਸਿੰਘ ਚੋਪੜਾ, ਕੌਂਸਲਰ ਮਹੇਸ਼ ਖਾਨਾ, ਕੌਂਸਲਰ ਅਰੁਣ ਕੁਮਾਰ ਪੱਪਲ, ਕੌਂਸਲਰ ਤਾਹਿਰ ਸ਼ਾਹ, ਕੌਂਸਲਰ ਸੁਨੀਲ, ਕੌਂਸਲਰ ਕੁਲਬੀਰ ਕੋਰ, ਨਿਤਿਨ ਪਹਿਲਵਾਨ ਹਾਜ਼ਰ ਸਨ।