ਕਾਮਰੇਡ ਜੋਗਿੰਦਰ ਸਿੰਘ ਕੱਟੀਆਂ ਵਾਲਾ ਦਾ ਸਵਾਗਤ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ ,ਵਰਦੇਵ ਸਿੰਘ ਨੋਨੀ ਮਾਨ ,
ਡਾਕਟਰ ਰਾਜ ਸਿੰਘ ਅਤੇ ਹੋਰ ਆਗੂ
ਜਗਦੀਸ਼ ਥਿੰਦ
ਜਲਾਲਾਬਾਦ 13 ਅਕਤੂਬਰ
ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਚਾਹੇ ਰਾਏ ਸਿੱਖ ਬਰਾਦਰੀ ਨਾਲ ਸਬੰਧਤ ਡਾਕਟਰ ਰਾਜ ਸਿੰਘ ਨੂੰ ਉਮੀਦਵਾਰ ਵਜੋਂ ਉਤਾਰਿਆ ਗਿਆ ਹੈ ਪਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਇਸ ਨੂੰ ਆਪਣੀ ਚੋਣ ਮੰਨ ਕੇ ਚੱਲ ਰਹੇ ਹਨ ।
ਜਲਾਲਾਬਾਦ ਹਲਕੇ ਅੰਦਰ ਪਹਿਲੇ ਤੋਂ ਹੀ ਪਾਰਟੀ ਦਾ ਕੰਮਕਾਜ ਦੇਖ ਰਹੇ ਸਤਿੰਦਰਜੀਤ ਸਿੰਘ ਮੰਟਾ ਤੋਂ ਇਲਾਵਾ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਸ੍ਰ ਜਨਮੇਜਾ ਸਿੰਘ ਸੇਖੋਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ।
ਪਾਰਟੀ ਨਾਲ ਜੁੜੇ ਅਨੇਕਾਂ ਅਹੁਦੇਦਾਰ ਸਾਬਕਾ ਮੰਤਰੀ ਵਿਧਾਇਕ ਮੈਂਬਰ ਪਾਰਲੀਮੈਂਟ ਅਤੇ ਚੇਅਰਮੈਨ ਰੈਸਲ ਕੇ ਅੰਦਰ ਜੀਅ ਜਾਨ ਲਗਾ ਕੇ ਪਾਰਟੀ ਉਮੀਦਵਾਰ ਰਾਜ ਸਿੰਘ ਨੂੰ ਜਿਤਾਉਣ ਲਈ ਪੂਰੀ ਵਾਹ ਲਗਾ ਰਹੇ ਹਨ ।
ਇਨ੍ਹਾਂ ਕੋਸ਼ਿਸ਼ਾਂ ਦੇ ਸਦਕਾ ਹੀ ਅੱਜ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਡਾ ਰਾਜ ਸਿੰਘ ਡਿਬੀਪੁਰਾ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋ ਗਈ ਜਦ ਸੀ.ਪੀ.ਆਈ ਦੇ ਟਕਸਾਲੀ ਆਗੂ ਅਤੇ ਮੌਜੂਦਾ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਜੋਗਿੰਦਰ ਸਿੰਘ ਕੱਟੀਆਂ ਵਾਲਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ।
ਅਕਾਲੀ ਆਗੂ ਅਤੇ ਸਾਬਕਾ ਸਰਪੰਚ ਡਾ ਜਗੀਰ ਸਿੰਘ ਦੇ ਨਿਵਾਸ ਪਿੰਡ ਕੱਟੀਆਂ ਵਾਲਾ ਵਿਖੇ ਰੱਖੇ ਭਰਵੇਂ ਇਕੱਠ ਵਿੱਚ ਉਚੇਚੇ ਤੌਰ ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ,
ਹਲਕਾ ਇੰਚਾਰਜ ਗੁਰੂ ਹਰਸਹਾੲੇ ਵਰਦੇਵ ਸਿੰਘ ਨੋਨੀ ਮਾਨ ਵੱਲੋਂ ਜੋਗਿੰਦਰ ਸਿੰਘ ਕੱਟੀਆਂ ਵਾਲਾ ਨੂੰ ਸਰੋਪਾ ਪਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ।
ਇਸ ਮੌਕੇ ਸੇਖੋਂ ਨੇ ਜਿੱਥੇ ਲੋਕਾਂ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਕੀਤੇ ਕੰਮਾਂ ਨੂੰ ਵੇਖ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਨਿੱਤਰਨ ਦੀ ਅਪੀਲ ਕੀਤੀ ਉੱਥੇ ਅਕਾਲੀ ਦਲ ਦੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੇ ਵੀ ਲੋਕਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਇਕੱਠੇ ਹੋ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ ਦੀ ਬੇਨਤੀ ਕੀਤੀ ਹੈ ।
ਇਕੱਠ ਵਿੱਚ ਬੋਲਦਿਆਂ ਕਾਮਰੇਡ ਜੋਗਿੰਦਰ ਸਿੰਘ ਨੇ ਵੀ ਜਿੱਥੇ ਕਾਂਗਰਸ ਦੇ ਉਮੀਦਵਾਰ ਨੂੰ ਆਧਾਰ ਰਹਿਤ ਦੱਸਿਆ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਜਲਾਲਾਬਾਦ ਵਿਚ ਕੀਤੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਲੋਕਾਂ ਨੂੰ ਡਾ ਰਾਜ ਸਿੰਘ ਡਿੱਬੀਪੁਰਾ ਦੇ ਹੱਕ ਚ ਵੋਟ ਪਾਉਣ ਦੀ ਅਪੀਲ ਕੀਤੀ ।
ਇਸ ਮੌਕੇ ਕਾਮਰੇਡ ਜੋਗਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਲੰਮਾ ਸਮਾਂ ਸੀ ਪੀ ਆਈ ਚ ਰਹਿ ਕੇ ਪਾਰਟੀ ਦੀ ਸੇਵਾ ਕੀਤੀ ਹੈ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ।
ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸਥਿਤੀ ਨੂੰ ਵੇਖਦਿਆਂ ਉਹ ਇਸ ਪਾਰਟੀ ਵਿੱਚ ਸ਼ਾਮਿਲ ਹੋ ਕੇ ਵਫ਼ਾਦਾਰੀ ਨਾਲ ਸੇਵਾ ਨਿਭਾਉਣਗੇ ।
ਇਸ ਮੌਕੇ ਸਾਬਕਾ ਚੇਅਰਮੈਨ ਬੈਂਕਫਿੰਕੋ ਪੰਜਾਬ ਸਰਕਾਰ ਬਲਦੇਵ ਸਿੰਘ ਮਾਹਮੂਜੋਈਆ. ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਸੁਰਿੰਦਰਪਾਲ ਸਿੰਘ ਪੋਪਾ, ਗੁਰਸ਼ਰਨ ਸਿੰਘ ਚਾਵਲਾ ,
ਹਰਪਾਲ ਸਿੰਘ ਬੇਦੀ ,
ਪੂਰਨ ਸਿੰਘ ਮੁਜੈਦੀਆ ,
ਹਰਭਜਨ ਸਿੰਘ ਕੰਬੋਜ ਸੁਰਜੀਤ ਸਿੰਘ ਬਰਨਾਲਾ ਵੀ ਹਾਜ਼ਰ ਸਨ ।