ਗੁਰਨਾਮ ਸਿੱਧੂ
ਫਿਰੋਜ਼ਪੁਰ 13 ਅਕਤੂਬਰ : ਪਿੰਡ ਮਹਾਲਮ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 7 ਰੋਜ਼ਾ ਗੁਰਮਤਿ ਸਮਾਗਮ ਸ਼ੁਰੂ। ਸਮਾਗਮ ਐਤਵਾਰ 13 ਅਕਤੂਬਰ 2019 ਤੋਂ ਸ਼ੁਰੂ ਹੋ ਕੇ 20 ਅਕਤੂਬਰ 2019 ਦਿਨ ਐਤਵਾਰ ਤੱਕ ਚੱਲੇਗਾ। ਇਸ ਮੌਕੇ ਤੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਚ ਕਥਾ ਕੀਤੀ ਗਈ ਅਤੇ ਸ਼ਾਮ ਨੂੰ ਬੱਚਿਆਂ ਦੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਹਿਲਾ ਦੂਜਾ, ਤੀਜਾ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਰਾਗੀ, ਢਾਡੀ ਜਥਿਆਂ ਨੇ ਆਪਣੀ ਮਧੁਰ ਬਾਣੀ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਗਿਆਨੀ ਬਿਕਰਮਜੀਤ ਸਿੰਘ, ਭਾਈ ਬਲਕਾਰ ਸਿੰਘ, ਇਲਮੇਵਾਲਾ ਕਲਗੀਧਰ ਅੰਮ੍ਰਿਤ ਸੰਚਾਰ, ਜਥੇ. ਭਾਈ ਆਤਮਾ ਸਿੰਘ ਫਤਿਹਗੜ੍ਹ ਸਭਰਾਵਾਂ, ਭਾਈ ਗੁਲਜਾਰ ਸਿੰਘ, ਭਾਈ ਹਰਨੇਕ ਸਿੰਘ ਕਮਾਲਾ ਬੋਦਲਾ ਨੇ ਆਪਣੀ ਹਾਜ਼ਰੀ ਗੁਰੂ ਚਰਨਾਂ ਵਿਚ ਲੁਆਈ। ਇਸ ਮੌਕੇ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਭਾਈ ਲਖਬੀਰ ਸਿੰਘ ਮਹਾਲਮ, ਏਕਨੂਰ ਖਾਲਸਾ ਫੌਜ ਦੇ ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਸਰਪੰਚ ਅਤੇ ਨੰਬਰਦਾਰ ਸਰਵਨ ਸਿੰਘ ਮਹਾਲਮ ਸ਼ਹਿਰੀ ਪ੍ਰਧਾਨ ਏਕਨੂਰ ਖਾਲਸਾ ਫੌਜ, ਭਾਈ ਲਖਵਿੰਦਰ ਸਿੰਘ, ਸੁਰਜੀਤ ਸਿੰਘ ਸਰਪੰਚ ਮੌਜ਼ੂਦਾ, ਹਰਮੇਸ਼ ਸਿੰਘ ਮੈਂਬਰ ਪੰਚਾਇਤ, ਗੁਰਨਾਮ ਸਿੰਘ ਜਨਰਲ ਸਕੱਤਰ, ਜ਼ਿਲ੍ਹਾ ਫਿਰੋਜ਼ਪੁਰ ਇੰਟਰਨੈਸ਼ਨਲ ਪੰਥਕ ਦਲ, ਧਰਮ ਸਿੰਘ ਸਰਪੰਚ ਆਦਿ ਹਾਜ਼ਰ ਸਨ। ਇਸ ਮੌਕੇ ਤੇ ਬੱਚਿਆਂ ਨੂੰ ਧਾਰਮਿਕ ਕਿਤਾਬਾਂ ਵੰਡੀਆਂ।
Attachments area