← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 14 ਅਕਤੂਬਰ 2019: ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਿਚ ਹੋਏ ਪਹਿਲਵਾਨੀ ਮੁਕਾਬਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਦੋ ਮੈਡਲ ਜਿੱਤੇ। ਕਾਲਜ ਦੇ ਸਰੀਰਕ ਸਿੱਖਿਆ ਦੇ ਪ੍ਰੋ. ਸ਼ਸ਼ੀਕਾਂਤ ਨੇ ਦੱਸਿਆ ਕਾਲਜ ਦੇ ਵਿਦਿਆਰਥੀ ਖੇਡਾਂ ਵਿਚ ਹਮੇਸ਼ਾ ਹੀ ਅਟੱਲ ਰਹੇ ਹਨ ਤੇ ਇਸ ਸਾਲ ਵੀ ਦੋ ਵਿਦਿਆਰਥੀ ਜਸ਼ਨਪ੍ਰੀਤ ਬਾਵਾ 87 ਕਿਲੋ ਭਾਰ ਅਤੇ ਗੁਰਜੀਤ ਸਿੰਘ 67 ਕਿਲੋ ਭਾਰ ਵਿਚ ਮੁਕਾਬਲੇ ਵਿਚ ਇਨ੍ਹਾਂ ਦੋਵਾਂ ਨੇ ਦੋ ਬਰਾਊਨ ਮੈਡਲ ਪ੍ਰਾਪਤ ਕੀਤੇ। ਇਸ ਤੇ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਸਾਈਆਂਵਾਲਾ ਅਤੇ ਵਾਇਸ ਚੇਅਰਮੈਨ ਅਸੀਸਪ੍ਰੀਤ ਸਿੰਘ ਸਾਈਆਂ ਵਾਲਾ ਤੇ ਪ੍ਰਧਾਨ ਗੁਰਦੀਪ ਸਿੰਘ ਸਾਂਘਾ ਤੇ ਕਾਲਜ ਡਾਇਰੈਕਟਰ ਸਤੀਸ਼ ਗੁਪਤਾ, ਕਾਲਜ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਇਨ੍ਹਾਂ ਖੇਡਾਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸਾਹਿਤ ਕੀਤਾ।
Total Responses : 188