← ਪਿਛੇ ਪਰਤੋ
ਕਿਹਾ ! ਭਾਜਪਾ ਨੇ ਸੁਖਬੀਰ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਨਸ਼ੇ ਦੇ ਮਾਮਲੇ 'ਤੇ ਸ਼ੀਸ਼ਾ ਦਿਖਾਇਆ ਲੁਧਿਆਣਾ, 14 ਅਕਤੂਬਰ 2019: ਬੀਤੇ ਦਿਨੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਇੱਕ ਚੌਣ ਰੈਲੀ ਦੌਰਾਨ ਸ੍ਰੋਮਣੀ ਅਕਾਲੀ ਦਲ (ਬ) ਅਤੇ ਪਾਰਟੀ ਦੇ ਪ੍ਰਧਾਨ ਸ੍ਰ.ਸੁਖਬੀਰ ਸਿੰਘ ਬਾਦਲ 'ਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਬਾਰੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰ.ਰਵਨੀਤ ਸਿੰਘ ਬਿੱਟੂ ਨੇ ਤਨਜ਼ ਕੱਸਿਆ ਹੈ ਕਿ ਮੁੱਖ ਮੰਤਰੀ ਖੱਟਰ ਵੱਲੋਂ ਇਸ ਬਿਆਨ ਨਾਲ ਸੁਖਬੀਰ ਬਾਦਲ ਨੂੰ ਭਾਜਪਾ ਵੱਲੋਂ ਇਹ ਸ਼ੀਸ਼ਾ ਦਿਖਾਇਆ ਗਿਆ ਹੈ ਕਿ ਸ੍ਰੋਮਣੀ ਅਕਾਲੀ ਦਲ ਹੀ ਹੈ ਜੋ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਪੈਦਾ ਕਰਨ ਵਾਲੀ ਪਾਰਟੀ ਹੈ। ਸ੍ਰ.ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਹ ਸ਼ਪਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਨਸ਼ੇ ਦਾ ਜਾਲ ਵਿਛਾਉਣ ਵਾਲੇ ਸ੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂ ਹੁਣ ਹਰਿਆਣਾ ਵਿੱਚ ਵੀ ਨਸ਼ੇ ਦੇ ਬੀਜ਼ ਬੀਜਣ ਲੱਗੇ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਸ਼ੇ ਦੇ ਵਪਾਰੀ ਐਮ.ਐਲ.ਏ. ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਪਾਰਟੀ ਅਤੇ ਇਸ ਦੇ ਆਗੂਆਂ 'ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦੀ ਪੁਸ਼ਟੀ ਕੀਤੀ ਹੈ। ਸ੍ਰ.ਬਿੱਟੂ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਸਮੇਤ ਹਰਿਆਣਾ ਵਿੱਚ ਨਸ਼ਾ ਜਾਂ ਨਸ਼ੇ ਦੇ ਵਪਾਰੀਆਂ ਨੂੰ ਉਤਸ਼ਾਹਿਤ ਕਰਨਾ ਬੰਦ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ।
Total Responses : 189