ਲੁਧਿਆਣਾ, 15 ਅਕਤੂਬਰ 2019 - ਰਾਕੇਸ਼ ਅਗਰਵਾਲ, ਆੲੈ.ਪੀ.ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਮਨੀ ਚੋਣਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਆਹਾਂ, ਰੋਸ ਧਰਨਿਆ, ਪਾਰਟੀਆਂ, ਧਾਰਮਿਕ ਪ੍ਰੋਗਰਾਮਾਂ, ਰੈਲੀਆਂ ਅਤੇ ਹੋਰ ਸਮਾਗਮਾਂ ਦੌਰਾਨ ਡ੍ਰੋਨ ਦੀ ਵਰਤੋਂ 'ਤੇ ਪਾਬੰਦੀ ਲਾਉਂਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਬਿਨਾਂ ਉਨ੍ਹਾਂ ਨੇ ਕਿਹਾ ਕਿ ਜੇ ਕਿਸੇ ਨੇ ਡ੍ਰੋਨ ਦੀ ਵਰਤੋਂ ਕਰਨੀ ਹੈ ਤਾਂ ਕਾਨੂੰਨ ਦੇ ਨਿਯਮਾਂ ਮੁਤਾਬਿਕ ਮੰਜੂਰੀ ਲੈ ਕੇ ਕਰ ਸਕਦਾ ਹੈ।