ਜਗਦੀਸ ਥਿੰਦ
ਜਲਾਲਾਬਾਦ 16 ਅਕਤੂਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਜਲਾਲਾਬਾਦ ਅੰਦਰ ਰੋਡ ਸ਼ੋਅ ਕਰਕੇ ਕਾਂਗਰਸ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੂੰ ਜੇਤੂ ਬਣਾਉਣ ਦੀ ਵੋਟਰਾਂ ਨੂੰ ਅਪੀਲ ਕੀਤੀ । ਇਸ ਦੌਰਾਨ ਵੱਖ - ਵੱਖ ਪਿੰਡਾਂ , ਕਸਬਿਆਂ ਅਤੇ ਸ਼ਹਿਰ ਜਲਾਲਾਬਾਦ ਅੰਦਰ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਨੇ ਸਵਾਗਤ ਕੀਤਾ ।
ਉਹਨਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਰਮਿੰਦਰ ਆਵਲਾ ਵੱਡੇ ਫ਼ਰਕ ਨਾਲ ਸੀਟ ਜਿੱਤਣਗੇ । ਉਹਨਾਂ ਕਿਹਾ ਕਿ ਇਸ ਬੱਸ ਵਿੱਚ ਜਾਂ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ , ਪੰਜਾਬ ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਸੁਨੀਲ ਜਾਖੜ ਅਤੇ ਹੋਰ ਵੀ ਸੀਨੀਅਰ ਆਗੂ ਮੌਜੂਦ ਹਨ ।
ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰਾਂ ਦੇ ਉਤਸ਼ਾਹ ਤੋਂ ਸਾਫ ਪ੍ਰਤੀਤ ਹੋ ਰਿਹਾ ਹੈ ਕਿ ਇੱਥੋਂ ਚੋਣ ਲੜ ਰਹੇ ਵਿਰੋਧੀ ਪਾਰਟੀ ਨੂੰ ਆਮ ਲੋਕਾਂ ਨੇ ਰੱਦ ਕਰ ਦਿੱਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚਾਰੇ ਸੀਟਾਂ ਤੇ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕਰਨ ਜਾ ਰਹੀ ਹੈ ।
ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਨੀਲ ਕੁਮਾਰ ਜਾਖੜ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਿੱਧੇ ਹਮਲੇ ਵੀ ਕੀਤੇ। ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਉਹ ਜਲਾਲਾਬਾਦ ਹਲਕੇ ਨੂੰ ਆਪਣੇ ਕਾਰ ਵਾਂਗ ਹੀ ਅਪਣਾਉਣਗੇ ।
ਉਹ ਇੱਥੇ ਆਪਣੀ ਵਸੋਂ ਕਰਕੇ ਵੋਟਰਾਂ ਦੇ ਦੁੱਖ ਸੁੱਖ ਵਿੱਚ ਦਿਨ ਰਾਤ ਸਹਾਈ ਹੋਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀ ਵਿਧਾਇਕ ਮੈਂਬਰ ਪਾਰਲੀਮੈਂਟ ਅਤੇ ਹੋਰ ਅਹੁਦੇਦਾਰ ਮੌਜੂਦ ਸਨ।