ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ 2019 - ਬੁੱਧਵਾਰ ਨੂੰ ਜਲਾਲਾਬਾਦ ਹਲਕੇ ਦੇ ਕਾਂਗਰਸੀ ਰਮਿੰਦਰ ਸਿੰਘ ਆਂਵਲਾ ਦੇ ਹੱਕ 'ਚ ਅੱਜ ਕੈਪਟਨ ਅਮਰਿੰਦਰ ਸਿੰਘ ਚੋਣ ਪ੍ਰਚਾਰ ਲਈ ਪਹੁੰਚੇ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਦਾ ਹੈਲੀਕਾਪਟਰ ਉਤਰਿਆ। ਉਸ ਤੋਂ ਬਾਅਦ ਜਦੋਂ ਉਨ੍ਹਾਂ ਦੀਆਂ ਗੱਡੀਆਂ ਦਾ ਕਾਫਲਾ ਰਵਾਨਾ ਹੋਣ ਲੱਗਿਆ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮੰਤਰੀ ਦੀ ਗੱਡੀ 'ਚ ਬੈਠਣ ਲਈ ਆਏ, ਪਰ ਇਸ ਦੌਰਾਨ ਮੁੱਖ ਮੰਤਰੀ ਦੇ ਸੁਰੱਖਿਆ ਇੰਚਾਰਜ ਖੂਬੀ ਰਾਮ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਪਟਨ ਨਾਲ ਗੱਡੀ 'ਚ ਬੈਠਣ ਤੋਂ ਰੋਕ ਦਿੱਤਾ ਅਤੇ ਜਿਸ ਤੋਂ ਬਾਅਦ ਦੋਵਾਂ ਵਿਚਕਾਰ ਬਹਿਸ ਹੋਈ। ਇਹ ਸਾਰੀ ਗੱਲਬਾਤ ਉੱਥੇ ਖੜ੍ਹੇ ਲੋਕਾਂ ਨੇ ਆਪਣੇ ਕੈਮਰਿਆਂ 'ਚ ਰਿਕਾਰਡ ਕਰ ਲਈ ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਇਸ ਦੌਰਾਨ ਰਾਜਾ ਵੜਿੰਗ ਵੀ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਨੂੰ ਕੁੱਝ ਕਹਿੰਦੇ ਨਜ਼ਰ ਆਏ ਇਸ ਘਟਨਾਕ੍ਰਮ ਤੋਂ ਬਾਅਦ ਰਾਣਾ ਗੁਰਮੀਤ ਸੋਢੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਗੱਡੀ 'ਚ ਬੈਠ ਕੇ ਚੋਣ ਪ੍ਰਚਾਰ ਲਈ ਗਏ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/386308428926143/