ਜੰਮੂ ਕਸ਼ਮੀਰ 'ਚ ਮਾਰੇ ਗਏ ਅਬੋਹਰ ਦੇ ਫਲ ਵਪਾਰੀ ਚਰਨਜੀਤ ਸਿੰਘ ਦੀ ਫਾਈਲ ਫੋਟੋ
ਚੰਡੀਗੜ੍ਹ, 16 ਅਕਤੂਬਰ 2019 - ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਬੁੱਧਵਾਰ ਸ਼ਾਮ ਨੂੰ ਅੱਤਵਾਦੀ ਹਮਲੇ ਵਿੱਚ ਇਕ ਪੰਜਾਬੀ ਸੇਬ ਵਪਾਰੀ ਚਰਨਜੀਤ ਸਿੰਘ ਦੀ ਹੱਤਿਆ ਕਰ ਦਿੱਤੀ ਜਦਕਿ ਇਸ ਹਮਲੇ 'ਚ ਸੰਜੀਵ ਨਾਂਅ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ।
ਇਸ ਹਮਲੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਨੇ ਸਖਤ ਰੁਖ ਅਪਣਾਇਆ ਹੈ ਅਤੇ ਟਵੀਟ ਕਰਕੇ ਕਿਹਾ ਕਿ ਅੱਤਵਾਦੀਆਂ ਦੇ ਅਜਿਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਭਾਰਤ ਸਰਕਾਰ ਨੂੰ ਇਸ ਪ੍ਰਤੀ ਸਖਤ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਬਿਨਾਂ ਉਨ੍ਹਾਂ ਨੇ ਕਿਹਾ ਕਿ ਸ਼ੋਪੀਆ 'ਚ ਅੱਤਵਾਦੀਆਂ ਵੱਲੋਂ ਮਾਰੇ ਗਏ ਸੇਬ ਵਪਾਰੀ ਦੀ ਮ੍ਰਿਤਕ ਦੇਹ ਫਾਜ਼ਿਲਕਾ 'ਚ ਉਸ ਦੇ ਘਰ ਲਿਆਂਦੀ ਜਾਵੇਗੀ। ਇਸ ਸਬੰਧੀ ਜੰਮੂ-ਕਸ਼ਮੀਰ ਸਰਕਾਰ ਨਾਲ ਸੰਪਰਕ ਕੀਤਾ ਗਿਆ ਹੈ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/capt_amarinder/status/1184504181995950080