← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪਰ 17 ਅਕਤੂਬਰ 2019: ਜਦੋਂ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੁੰਦੀ ਹੈ ਤਾਂ ਡੇਂਗੂ ਆਪਣਾ ਕਹਿਰ ਫੈਲਾਉਣਾ ਸ਼ੁਰੂ ਕਰ ਦਿੰਦਾ ਹੈ। ਡੇਂਗੂ ਦੇ ਕਹਿਰ ਕਾਰਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਰਹਿ ਰਹੇ ਲੋਕਾਂ ਵਿਚ ਦਹਿਸ਼ਤ ਫੈਲ ਰਹੀ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ 491 ਡੇਂਗੂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 87 ਮਰੀਜ਼ ਡੇਂਗੂ ਦੇ ਪਾਏ ਗਏ। ਭਾਵੇਂ ਡੇਂਗੂ ਦੇ ਵਾਰਡ ਵਿਚ ਕੋਈ ਮਰੀਜ਼ ਦਾਖਲ ਨਹੀਂ ਹੈ, ਪਰ ਸਿਵਲ ਹਸਪਤਾਲ ਵਿਚ ਬਲੱਡ ਬੈਂਕ 'ਚ ਬਲੱਡ ਦੀ ਕਮੀ ਪਾਈ ਜਾ ਰਹੀ ਹੈ। ਹਸਪਤਾਲ ਵਿਚ ਮਰੀਜ਼ਾਂ ਦੇ ਇਲਾਜ ਵਿਚ ਸਮੇਂ ਆਉਣ ਵਾਲੀ ਖੂਨ ਦੀ ਇਸ ਕਮੀ ਨੂੰ ਐੱਸਐੱਮਓ ਵੀ ਮੰਨਦੇ ਹਨ, ਪਰ ਦੂਜੇ ਪਾਸੇ ਉਹ ਡੇਂਗੂ ਵਾਰਡਾਂ ਵਿਚ ਇਸ ਦੇ ਪੁਖਤਾ ਪ੍ਰਬੰਧ ਹੋਣ ਦੇ ਦਾਅਵੇ ਵੀ ਕਰ ਰਹੇ ਹਨ। ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਮਓ ਥਾਪਰ ਨੇ ਕਿਹਾ ਕਿ ਡੇਂਗੂ ਦੇ ਇਲਾਜ ਵਿਚ ਆ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅੱਗੇ ਆ ਕੇ ਖੂਨ ਦਾਨ ਕਰਨ। ਉਨ੍ਹਾਂ ਲੋਕਾਂ ਨੂੰ ਆਪਣੇ ਘਰ ਦੇ ਆਲੇ ਦੁਆਲੇ ਪਾਣੀ ਖੜਾ ਨਾ ਕਰਨ ਦੇਣ ਦੀ ਸਲਾਹ ਦਿੱਤੀ ਹੈ ਤਾਂ ਕਿ ਚਾਰੇ ਪਾਸੇ ਸਾਫ ਸਫਾਈ ਰਹੇ।
Total Responses : 108