ਸਮਾਜ ਸੇਵੀ ਸੰਸਥਾਵਾਂ ਵੱਲੋਂ ਕਰਵਾਏ ਸਕੂਲ ਵਿਕਾਸ ਨੂੰ ਦੇਖ ਹੋਏ ਪ੍ਰਭਾਵਿਤ
ਗੁਰਨਾਮ ਸਿੱਧੂ
ਫਿਰੋਜ਼ਪਰ 17 ਅਕਤੂਬਰ 2019: ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵਿਚ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਉਪਰਾਲੇ ਸਦਕਾ ਵੱਖ ਵੱਖ ਜ਼ਿਲ੍ਹਿਆਂ ਦੇ 50 ਤੋਂ ਵੱਧ ਵਲੰਟੀਅਰ ਪਹੁੰਚੇ। ਉਨ੍ਹਾਂ ਦਾ ਸਕੂਲ ਪਹੁੰਚਣ ਤੇ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਦੀ ਅਗਵਾਈ ਵਿਚ ਸਮੁੱਚੇ ਸਟਾਫ਼ ਨੇ ਨਾਲ ਸਵਾਗਤ ਕੀਤਾ ਅਤੇ ਸਕੂਲ ਵੱਲੋਂ ਸਰਹੱਦੀ ਖੇਤਰ ਵਿੱਚ ਗੁਣਾਤਮਕ ਸਿੱਖਿਆ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਕੂਲ ਵਿਕਾਸ ਵਿਚ ਦਿੱਤੇ ਸਹਿਯੋਗ ਦੀ ਜਾਣਕਾਰੀ ਦਿੱਤੀ। ਨਹਿਰੂ ਯੁਵਾ ਕੇਂਦਰ ਦੇ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਅਤੇ ਗੁਰਦੇਵ ਸਿੰਘ ਜੋਸਨ ਸੀਨੀਅਰ ਲੇਖਾਕਾਰ ਨੇ ਦੱਸਿਆ ਕਿ ਇਨ੍ਹਾਂ ਵਲੰਟੀਅਰ ਨੂੰ ਪੇਂਡੂ ਖੇਤਰ ਦੇ ਪਿਛੜੇ ਇਲਾਕੇ ਦੇ ਵਿਕਾਸ ਵਿਚ ਨੌਜਵਾਨ ਵਰਗ ਕਿਸ ਤਰੀਕੇ ਨਾਲ ਯੋਗਦਾਨ ਪਾ ਸਕਦਾ ਹੈ ਉਸ ਪ੍ਰਤੀ ਪ੍ਰੇਰਿਤ ਕਰਨਾ ਅਤੇ ਨੌਜਵਾਨ ਵਰਗ ਨੂੰ ਰਾਸ਼ਟਰ ਨਿਰਮਾਣ ਲਈ ਤਿਆਰ ਕਰਨਾ ਹੈ। ਇਸ ਮੌਕੇ ਸਕੂਲ ਦੇ ਵਿਕਾਸ ਵਿਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਪਾਏ ਯੋਗਦਾਨ ਰਾਹੀਂ ਹੋਏ ਕੰਮ ਨੂੰ ਦੇਖ ਕੇ ਵਲੰਟੀਅਰ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਸਕੂਲੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਡਾ. ਸਤਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸਮੂਹ ਵਲੰਟੀਅਰ ਨੇ ਸਿੱਖਿਆ ਅਤੇ ਵਾਤਾਵਰਨ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦਾ ਵਿਸ਼ਵਾਸ ਪ੍ਰਗਟਾਇਆ। ਨਹਿਰੂ ਯੁਵਾ ਕੇਂਦਰ ਦੇ ਪ੍ਰੋਗਰਾਮ ਕੋਆਰਡੀਨੇਟਰ ਮੈਡਮ ਸੀਮਿਕਾ ਅਤੇ ਰਜਿੰਦਰ ਕੁਮਾਰ ਪ੍ਰਧਾਨ ਯੂਥ ਕਲੱਬ ਬਹਾਦੁਰ ਕੇ ਨੇ ਵੀ ਵਿਚਾਰ ਸਾਂਝੇ ਕੀਤੇ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਗੀਤ ਅਤੇ ਕਵਿਤਾਵਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ ਕੀਤਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮੈਡਮ ਬਲਜੀਤ ਕੌਰ ਸਾਇੰਸ ਮਿਸਟ੍ਰੈਸ ਨੇ ਬਾਖੂਬੀ ਨਿਭਾਈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਯੂਥ ਕਲੱਬ ਗੱਟੀ ਰਾਜੋ ਕੇ ਦੇ ਅਹੁਦੇਦਾਰ ਸੁਰਜੀਤ ਸਿੰਘ, ਸ਼ਰਮਾ ਸਿੰਘ ਅਤੇ ਨਰਿੰਦਰ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਸੁਖਵਿੰਦਰ ਸਿੰਘ, ਰਾਜੇਸ਼ ਕੁਮਾਰ, ਗੀਤਾ ਰਾਣੀ, ਸਰੂਚੀ ਮਹਿਤਾ, ਵਿਜੇ ਭਾਰਤੀ, ਜੋਗਿੰਦਰ ਸਿੰਘ, ਪ੍ਰਿਤਪਾਲ ਸਿੰਘ, ਅਰੁਣ ਕੁਮਾਰ, ਸੰਦੀਪ ਕੁਮਾਰ, ਦਵਿੰਦਰ ਕੁਮਾਰ, ਮੀਨਾਕਸ਼ੀ ਸ਼ਰਮਾ, ਪ੍ਰਵੀਨ ਕੁਮਾਰੀ, ਸੂਚੀ ਜੈਨ, ਬਲਜੀਤ ਕੌਰ, ਮਹਿਮਾ ਕਸ਼ਅਪ, ਪਰਮਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।