ਕੈਪਟਨ ਸਰਕਾਰ 'ਚ ਮਿਲੀਭੁਗਤ ਨਾਲ ਬਣ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ --- ਕੈਂਥ
ਚੰਡੀਗੜ੍ਹ,17 ਅਕਤੂਬਰ 2019: ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਗੈਰ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਵੱਲੋਂ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਸੁਵਿਧਾਵਾਂ ਲੈਣ ਵਾਂਲਿਆ ਨੂੰ ਬੇਨਕਾਬ ਕਰਨ ਲਈ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ, ਪੰਚ, ਸਰਪੰਚ ਚੋਣਾਂ, ਸ਼ਾਮਲਾਟ ਜ਼ਮੀਨਾਂ ਤੇ ਕਬਜਿਆਂ ਦੇ ਮਨਸੂਬਿਆਂ ਨੂੰ ਨਾਕਾਮਯਾਬ ਕਰਨ ਲਈ ਸਰਕਾਰੀ ਤੰਤਰ ਵਿੱਚ ਅਧਿਕਾਰੀਆਂ/ਕਰਮਚਾਰੀਆਂ ਅਤੇ ਸਿਆਸੀ ਲੀਡਰਾਂ ਦੀ ਮਿਲੀਭੁਗਤ ਨਾਲ ਅਨੁਸੂਚਿਤ ਜਾਤੀ ਦੇ ਅਧਿਕਾਰਾਂ ਨੂੰ ਹੱੜਪਣ ਦੇ ਇਰਾਦਿਆਂ ਨੂੰ ਬੰਦ ਕਰਾਉਣ ਲਈ ਮੀਟਿੰਗ 20 ਅਕਤੂਬਰ ਨੂੰ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਿਰ ਫੈਕਟਰੀ ਏਰੀਆ ਪਟਿਆਲਾ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ ਮੀਟਿੰਗ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਵਾਲੀ ਲਈ ਵਿਚਾਰ ਚਰਚਾ ਅਤੇ ਰਣਨੀਤੀ ਤਿਆਰ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਸ੍ਰ ਕੈਂਥ ਨੇ ਦੱਸਿਆ ਕਿ ਗਿਣੀਮਿਥਤੀ ਸ਼ਾਜਿਸ਼ ਦੇ ਤਹਿਤ ਅਨੁਸੂਚਿਤ ਜਾਤੀਆਂ ਨੂੰ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਵਿਸ਼ੇਸ਼ ਮੀਟਿੰਗ ਰੱਖਣ ਦਾ ਫੈਸਲਾ ਕੀਤਾ ਹੈ। ਗੈਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਅਤੇ ਕੈਪਟਨ ਸਰਕਾਰ ਦੀ ਮਿਲੀਭੁਗਤ ਨਾਲ ਬਣੇ ਜਾ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ ਦੇ ਖਿਲਾਫ਼ ਸੰਘਰਸ਼ ਵਿਢੱਣ ਲਈ ਭ੍ਰਰਾਤਰੀ ਜੱਥੇਬੰਦੀਆਂ ਨੂੰ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।