ਨਵੀਂ ਦਿੱਲੀ, 17 ਅਕਤੂਬਰ 2019 - ਕੇਜਰੀਵਾਲ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਗਿਆ ਹੈ। ਕੇਜਰੀਵਾਲ ਸਰਕਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਲੈ ਕੇ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਆਉਣ ਜਾਣ ਤੋਂ ਲੈ ਕੇ ਕਰਤਾਰਪੁਰ ਜਾਣ ਲਈ ਆਨਲਾਈਨ ਅਪਲਾਈ ਕਰਨ ਦਾ ਸਾਰਾ ਪ੍ਰਬੰਧ ਕਰੇਗੀ। ਇਸ ਤੋਂ ਬਿਨਾਂ ਆਨਲਾਈਨ ਅਪਲਾਈ ਲਈ 1600 ਰੁਪਏ ਦੀ ਫੀਸ ਵੀ ਦਿੱਲੀ ਸਰਕਾਰ ਦੇਵੇਗੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਇਹੀ ਨਹੀਂ ਦਿੱਲੀ ਸਰਕਾਰ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਤੇ ਰੇਲ ਸਫ਼ਰ ਦਾ ਪ੍ਰਬੰਧ ਵੀ ਕਰੇਗੀ। ਇਸ ਸਬੰਧੀ ਦਿੱਲੀ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਲਈ 10 ਕਰੋੜ ਦਾ ਵੱਖਰਾ ਬਜਟ ਰੱਖਿਆ ਗਿਆ ਹੈ। ਇਸ ਤੋਂ ਬਿਨਾਂ ਦਿੱਲੀ ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਦੇ ਜੀਵਨ ਬਾਰੇ ਦਿੱਲੀ ਸਕੱਤਰੇਤ 'ਚ ਪ੍ਰਦਰਸ਼ਨੀ ਵੀ ਲਾਈ ਜਾਵੇਗੀ। ਇਸ ਤੋਂ ਇਲਾਵਾ ਸ਼੍ਰੀ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ ਐਂਡ ਮਿਊਜ਼ੀਅਮ ਦਿੱਲੀ ਹਾਟ ਜਨਕਪੁਰੀ ਵਿੱਚ ਬਣਾਇਆ ਜਾਵੇਗਾ।