← ਪਿਛੇ ਪਰਤੋ
ਚੰਡੀਗੜ੍ਹ, 18 ਅਕਤੂਬਰ 2019 - ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਨਵੀਂ ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਪਿਛਲੇ ਮਹੀਨੇ ਢਾਹੇ ਗਏ ਗੁਰੂ ਰਵੀਦਾਸ ਮੰਦਰ ਦੀ ਮੁੜ ਉਸਾਰੀ ਲਈ ਕੋਈ ਇਤਰਾਜ਼ ਨਾ ਕੀਤੇ ਜਾਣ ਦੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਅਟਾਰਨੀ ਜਰਨਲ ਨੇ ਸੁਪਰੀਮ ਕੋਰਟ ਵਿਚ ਇਕ ਹਲਫੀਆ ਬਿਆਨ ਦਾਇਰ ਕੀਤਾ ਹੈ। ਜਿਸ ਵਿਚ ਕਿਹਾ ਗਿਆ ਕਿ ਕੇਂਦਰ ਨੂੰ ਉਸੇ ਜਗ੍ਹਾ ਤੇ ਗੁਰੂ ਰਵੀਦਾਸ ਮੰਦਰ ਦੀ ਮੁੜ ਉਸਾਰੀ ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਧਾਰਮਿਕ ਵਿਚਾਰਧਾਰਾ ਦੀ ਰਾਖੀ ਲਈ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ।
Total Responses : 942