ਚੰਡੀਗੜ੍ਹ, 18 ਅਕਤੂਬਰ, 2019 - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੌੜ ਬੰਬ ਧਮਾਕੇ ਦੀ ਜਾਂਚ ਪ੍ਰਗਤੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ, ਮੌੜ ਬੰਬ ਧਮਾਕੇ ਦੇ ਮਾਮਲੇ ਦੀ ਜਾਂਚ ਕਰ ਰਹੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਭੰਗ ਕਰ ਦਿੱਤਾ ਹੈ ਅਤੇ ਡੀ.ਜੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ 'ਚ ਨਵੀਂ ਐੱਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਸੁਣਵਾਈ ਦੌਰਾਨ ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਅਰੁਣ ਪੱਲੀ ਦੀ ਅਦਾਲਤ ਨੇ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਮੌਜੂਦਾ ਐਸਆਈਟੀ ਦੀ ਜਾਂਚ ਦੀ ਪ੍ਰਗਤੀ ‘ਤੇ ਸਖਤ ਨਾਰਾਜ਼ਗੀ ਜ਼ਾਹਰ ਕੀਤੀ। ਅਦਾਲਤ ਨੇ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੂੰ ਭੰਗ ਕਰ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਲਈ ਨਵੀਂ ਐੱਸਆਈਟੀ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੈਂਚ ਨੇ ਕਿਹਾ ਕਿ ਨਵੀਂ ਐਸਆਈਟੀ ਦੀ ਅਗਵਾਈ ਡੀ.ਜੀ.ਪੀ. ਲਾਅ ਐਂਡ ਆਰਡਰ ਕਰਨਗੇ ਅਤੇ ਹੋਰ ਮੈਂਬਰਾਂ ਨੂੰ ਡੀਆਈਜੀ ਦੇ ਅਹੁਦੇ ਤੋਂ ਹੇਠਾਂ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਹਾਇਕ ਸਟਾਫ ਐੱਸਪੀ / ਡੀਐਸਪੀ ਦੇ ਦਰਜੇ ਤੋਂ ਘੱਟ ਨਹੀਂ ਹੋਣਾ ਚਾਹੀਦਾ। ਇਸ ਨਵੇਂ ਐਸਆਈਟੀ ਮੁਖੀ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਜਾਂਚ ਪੜਤਾਲ ਕਰਨ ਅਤੇ ਸਥਿਤੀ ਰਿਪੋਰਟ ਦਰਜ਼ ਕਰਨ ਦੇ ਵੀ ਸਖਤ ਨਿਰਦੇਸ਼ ਦਿੱਤੇ ਹਨ। ਆਦਾਲਤ ਨੇ ਕੇਸ ਨੂੰ ਦੀ ਅਗਲੀ ਸੁਣਵਾਈ 13 ਜਨਵਰੀ, 2020 ਤੱਕ ਮੁਲਤਵੀ ਕਰ ਦਿੱਤੀ ਹੈ।