ਸਿਵਲ ਹਸਪਤਾਲ ਗੁਰੂਹਰਸਹਾਏ ਚ ਲੱਗੀ ਅੱਗ, ਰਿਕਾਰਡ ਸੜਿਆ
ਗੁਰਨਾਮ ਸਿੱਧੂ
ਫ਼ਿਰੋਜ਼ਪੁਰ 18 ਅਕਤੂਬਰ : ਸਿਵਲ ਹਸਪਤਾਲ ਗੁਰੂਹਰਸਹਾਏ 'ਚ ਬਣੇ ਮੇਨ ਸਟੋਰ ਅਤੇ ਐੱਨ. ਐੱਚ. ਐੱਮ. ਦਫ਼ਤਰ 'ਚ ਅਚਾਨਕ ਅੱਗ ਲੱਗ ਜਾਣ ਦੀ ਖਬਰ ਪ੍ਰਾਪਤ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਹੁਸਨ ਪਾਲ ਨੇ ਦੱਸਿਆ ਕਿ ਅੱਜ ਸਵੇਰੇ 8.50 ਵਜੇ ਮੇਨ ਸਟੋਰ ਦੇ ਕਮਰੇ 'ਚੋਂ ਅਚਾਨਕ ਧੂੰਆਂ ਨਿਕਲਿਆ। ਇਸ ਮਗਰੋਂ ਜਦੋਂ ਉਨ੍ਹਾਂ ਨੇ ਮੇਨ ਸਟੋਰ ਦਾ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ ਅਤੇ ਇਸ ਕਾਰਨ ਮੇਨ ਸਟੋਰ 'ਚ ਪਿਆ ਸਾਰਾ ਪੁਰਾਣਾ ਤੇ ਨਵਾਂ ਰਿਕਾਰਡ ਅਤੇ ਅੰਦਰ ਪਏ 5 ਕੰਪਿਊਟਰ ਵੀ ਸੜ ਕੇ ਸੁਆਹ ਹੋ ਗਏ। ਉਨ੍ਹਾਂ ਨੇ ਦੱਸਿਆ ਦੀ ਇਸ ਦੇ ਚੱਲਦਿਆਂ ਹਸਪਤਾਲ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਹੈ। ਐੱਸ. ਐੱਮ. ਓ. ਮੁਤਾਬਕ ਇਸ ਸੰਬੰਧੀ ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਅੱਗ 'ਤੇ ਵੀ ਕਾਬੂ ਪਾ ਲਿਆ ਗਿਆ ਹੈ।