ਚੰਡੀਗੜ, 19 ਅਕਤੂਬਰ, 2019 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਦੇ ਆਗੂ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸ੍ਰ ਢੀਂਡਸਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹਨਾਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਅਸਤੀਫਾ ਦੇ ਦਿੱਤਾ ਹੈ । ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੱਲ ਅਸਤੀਫਾ ਭੇਜ ਦਿੱਤਾ ਹੈ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਪੱਤਰ ਜਾਰੀ ਕਰਦਿਆਂ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਤੋਂ ਹੀ ਪਾਰਲੀਮਾਨੀ ਅਫੇਅਰ ਮਨਿਸਟਸ ਕੋਲ ਰਾਜ ਸਭਾ ਦੀ ਆਪਣੀ ਲੀਡਰਸ਼ਿਪ 'ਚ ਬਦਲਾਅ ਕਰਨ ਬਾਰੇ ਜੂਨ 12,2019 ਨੂੰ ਲਿਖ ਚੁੱਕਾ ਹੈ। ਜਿਸ 'ਚ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਦੇ ਨਾਮ ਲਿਖੇ ਗਏ ਹਨ। ਜਿਸਦੀ ਇੱਕ ਕਾਪੀ ਰਾਜ ਸਭਾ ਦੇ ਜਨਰਲ ਸਕੱਤਰ ਨੂੰ ਵੀ ਭੇਜੀ ਜਾ ਚੁੱਕੀ ਹੈ।
ਡਾ. ਚੀਮਾ ਵੱਲੋਂ ਸਾਂਝੀ ਕੀਤਾ ਗਿਆ ਪੱਤਰ ਹੇਠ ਪੜ੍ਹੋ :-