← ਪਿਛੇ ਪਰਤੋ
ਰੂਪਨਗਰ, 19 ਅਕਤੂਬਰ 2019 - ਰੂਪਨਗਰ ਜ਼ੇਲ੍ਹ 'ਚ ਇੱਕ ਗੁਰਸਿੱਖ ਹਵਾਲਤੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਹਵਾਲਾਤੀ ਦੀ ਪਹਿਚਾਣ ਅਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਗੁਰਸਿੱਖ ਹਵਾਲਾਤੀ ਸੀ ਅਤੇ ਜ਼ੇਲ੍ਹ ਦੇ ਗੁਰਦੁਆਰਾ ਸਾਹਿਬ 'ਚ ਪਾਠ ਕਰਨ ਦੀ ਡਿਊਟੀ ਨਿਭਾ ਰਿਹਾ ਸੀ। ਇਸ ਦੌਰਾਨ ਹੀ ਉਸ ਨੇ ਜ਼ੇਲ੍ਹ 'ਚ ਬਣੇ ਗੁਰਦੁਆਰਾ ਸਾਹਿਬ ਦੇ ਇੱਕ ਕਮਰੇ ਜਾ ਕੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹਵਾਲਾਤੀ ਐਨ.ਡੀ.ਪੀ.ਐੱਸ ਐਕਟ ਦੇ ਤਹਿਤ ਜ਼ੇਲ੍ਹ 'ਚ ਬੰਦ ਸੀ। ਉਸ ਕੋਲੋਂ 8 ਸਤੰਬਰ 2019 ਨੂੰ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਉਸ ਖਿਲਾਫ਼ ਐਸ.ਟੀ.ਐਫ ਮੋਹਾਲੀ ਫੇਜ 4 ਪੁਲਿਸ ਨੇ ਕੇਸ ਦਰਜ ਕੀਤਾ ਸੀ। ਜ਼ੇਲ੍ਹ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਹਵਾਲਾਤੀ ਪਿਛਲੇ ਕਈ ਦਿਨਾਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ। ਜ਼ੇਲ੍ਹ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Responses : 108