ਲੁਧਿਆਣਾ, 19 ਅਕਤੂਬਰ 2019 - ਪੰਜਾਬ ’ਚ 21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ ’ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਚੋਣ ਪ੍ਰਚਾਰ ਦਾ ਆਖ਼ਰੀ ਦਿਨ ਸੀ ਅਤੇ ਇਸ ਦੇ ਨਾਲ ਹੀ ਚੋਣ ਪ੍ਰਚਾਰ ਖਤਮ ਹੋ ਗਿਆ ਹੈ। ਇਸੇ ਤਹਿਤ ਦਾਖਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਗਿਆ। ਇਸ ਦੇ ਲਈ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਹਾਕਮ ਧਿਰ ਦੀਆਂ ਧਮਕੀਆਂ ਅਤੇ ਸਿਆਸੀ ਦਬਾਅ ਦੇ ਕਾਰਨ ਵੀ ਅਕਾਲੀ ਦਲ ਦਾ ਭਰਪੂਰ ਸਾਥ ਦਿੱਤਾ ਅਤੇ ਮਨਪ੍ਰੀਤ ਇਯਾਲੀ ਦੇ ਹੱਕ 'ਚ ਭੁਗਤੇ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਤੁਹਾਡੇ ਸਾਥ ਨਾਲ ਦਾਖਾ ਵਿਧਾਨ ਸਭਾ ਹਲਕੇ 'ਚ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਹੋਵੇਗੀ।
ਵਟੀਵ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://twitter.com/drcheemasad/status/1185561719730388992