ਇੰਜ: ਡੀ. ਪੀ. ਐਸ ਖਰਬੰਦਾ, ਡਿਪਟੀ ਕਮਿਸ਼ਨਰ ਕਪੂਰਥਲਾ।
ਕਪੂਰਥਲਾ, 20 ਅਕਤੂਬਰ ,2019 : ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜੋਬਨ ’ਤੇ ਹੈ ਅਤੇ ਜ਼ਿਲੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 344777 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 136523 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 109283 ਮੀਟਿ੍ਰਕ ਟਨ, ਪਨਸਪ ਵੱਲੋਂ 60078 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 35000 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 1893 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 2000 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚਾਰੂ ਖ਼ਰੀਦ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਹੀ ਲਿਆਉਣ, ਤਾਂ ਜੋ ਉਨਾ ਨੂੰ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿਚ ਹੀ ਰਲਾਉਣ ਨੂੰ ਤਰਜੀਹ ਦੇਣ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਮਿੱਟੀ ਦੀ ਉਪਜਾੳੂ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।