‘ਨੈਤਿਕ ਸਿੱਖਿਆ’ ਉੱਤੇ ਕਰਵਾਏ ਇਮਤਿਹਾਨ ‘ਚ ਜ਼ੋਨਲ ਪੱਧਰ ਦੀਆਂ ਪਹਿਲੀਆਂ ਚਾਰ ਪੁਜ਼ੀਸ਼ਨਾਂ ‘ਤੇ ਰਹੇ ਅਕਾਲ ਅਕੈਡਮੀ ਦੇ ਵਿਦਿਆਰਥੀ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੇ ਮੌਕੇ ਜ਼ੋਨਲ ਪੱਧਰ 'ਤੇ "ਨੈਤਿਕ ਸਿੱਖਿਆ” ਵਿਸ਼ੇ ਤੇ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ‘ਚ ਜਿਲਾ ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਦੇ ਲਗਭਗ 180 ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ‘ਤੇ ਹਿੱਸਾ ਲਿਆ। ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਹੈ। ਅਕੈਡਮੀ ‘ਚ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਪ੍ਰਦਾਨ ਕਰਵਾਈਆਂ ਗਈਆਂ ਅਤੇ ਵਿਦਿਆਰਥੀਆਂ ਨੇ ਮਨ ਲਗਾ ਕੇ ਪ੍ਰੀਖਿਆ ਦੀ ਤਿਆਰੀ ਕੀਤੀ। ਇਸ ਪ੍ਰੀਖਿਆ ਲਈ ਅਕੈਡਮੀ ਦੇ ਅਧਿਆਪਕਾਂ ਨੇ ਕਲਾਸਾਂ ਵਿੱਚ ਵਿਦਿਆਰਥੀਆਂ ਦੀ ਤਿਆਰੀ ਲਈ ਹਰ ਸੰਭਵ ਮਦਦ ਵੀ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰ ਸੰਕਲਪ ਬਾਰੇ ਜਾਣੂੰ ਕਰਵਾਇਆ ਸੀ।
ਅੱਜ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਇੱਕ ਮੈਂਬਰ ਵਲੋਂ ਨਤੀਜਾ ਘੋਸ਼ਿਤ ਕਰਨ ਲਈ ਉਚੇਚੇ ਤੌਰ ਅਕੈਡਮੀ ‘ਚ ਸ਼ਿਰਕਤ ਕੀਤੀ ਗਈ। ਅਕੈਡਮੀ ਦੀ ਪ੍ਰਿੰਸੀਪਲ ਮੈਡਮ ਸਰੁੱਚੀ ਕੌਰ ਜੀ ਨੇ ਕਿਹਾ ਸਾਨੂੰ ਇਹ ਦੱਸਦਿਆ ਬਹੁਤ ਮਾਣ ਹੋ ਰਿਹਾ ਹੈ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰੀਆਂ ਨੇ ਜ਼ੋਨਲ ਪੱਧਰ 'ਤੇ ਪਹਿਲਾ ਚਾਰ ਸਥਾਨ ਹਾਸਿਲ ਕੀਤੇ ਹਨ। ਇਸ ਤੋਂ ਇਲਾਵਾ ਅਕੈਡਮੀ ਦੇ ਬਹੁਤ ਸਾਰੇ ਵਿਦਿਆਰਥੀ ਮੈਰਿਟ ਲਿਸਟ ‘ਚ ਵੀ ਆਏ ਹਨ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਏ ਮੈਂਬਰ ਨੇ ਵਿਦਿਆਰਥੀਆਂ ਦੀ ਸਖਤ ਮਿਹਨਤ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਹੈ ਕਿ ਜੇਤੂਆਂ ਨੂੰ ਨਕਦ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।ਅਕਾਲ ਅਕੈਡਮੀਆਂ ਅੰਦਰ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ਜਿਸ ਦੇ ਸਿੱਟੇ ਵਜੋ ਅੱਜ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਤੇ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ।