ਲੁਧਿਆਣਾ, 20 ਅਕਤੂਬਰ 2019 - ਸ੍ਰੀ ਅਗਰਵਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਆਬਕਾਰੀ ਅਤੇ ਕਰ ਕਮਿਸ਼ਨ ਪੰਜਾਬ ਵੱਲੋਂ ਸੰਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਮਿਤੀ 19 ਅਕਤੂਬਰ ਦੀ ਸ਼ਾਮ 6.00 ਵਜੇ ਤੋਂ ਲੈ ਕੇ ਮਿਤੀ 21 ਅਕਤੂਬਰ, 2019 ਦੀ ਸ਼ਾਮ 6.00 ਵਜੇ ਤੱਕ ਅਤੇ ਮਿਤੀ 24 ਅਕਤੂਬਰ, 2019 ਨੂੰ ਪੂਰਾ ਦਿਨ 'ਡਰਾਈ ਡੇਅ' ਰੱਖਣ ਦਾ ਐਲਾਨ ਕੀਤਾ ਹੋਇਆ ਹੈ। ਇਹ ਡਰਾਈ ਡੇਅ ਵਿਧਾਨ ਸਭਾ ਹਲਕਾ ਦਾਖਾ ਦੇ ਨਾਲ 3 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਖੇਤਰਾਂ ਵਿੱਚ ਵੀ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਤਹਿਤ ਹੋਟਲਾਂ, ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕਿਆਂ, ਬੀਅਰ/ਹਾਰਡ ਬਾਰਾਂ, ਢਾਬਿਆਂ, ਰੈਸਟੋਰੈਂਟਾਂ, ਕਲੱਬਾਂ ਮੈਰਿਜ ਪੈਲੇਸਾਂ, ਦੁਕਾਨਾਂ, ਜਨਤਕ/ਪ੍ਰਾਈਵੇਟ ਥਾਂਵਾਂ ਅਤੇ ਸ਼ਰਾਬ ਦੇ ਅਹਾਤਿਆਂ 'ਚ ਉਕਤ ਦਿਨਾਂ ਨੂੰ ਮੁਕੰਮਲ ਸ਼ਰਾਬਬੰਦੀ ਹੋਵੇਗੀ। ਨਾ ਹੀ ਕੋਈ ਵਿਅਕਤੀ ਇਨ੍ਹਾਂ ਦਿਨਾਂ ਵਿੱਚ ਸ਼ਰਾਬ ਸਟੋਰ ਕਰ ਸਕਦਾ ਹੈ। ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।