ਚੰਡੀਗੜ੍ਹ, 20 ਅਕਤੂਬਰ 2019 - ਭਾਰਤੀ ਚੋਣ ਕਮਿਸ਼ਨ ਨੇ ਮਿਤੀ 21 ਅਕਤੂਬਰ, 2019 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ 'ਤੇ ਪਾਬੰਦੀ ਲਾਈ ਹੋਈ ਹੈ। ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 19 ਅਕਤੂਬਰ, 2019 ਸ਼ਾਮ 6:30 ਵਜੇ ਤੋਂ ਲੈ ਕੇ 21 ਅਕਤੂਬਰ, 2019 ਤੱਕ ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਪ੍ਰਸਾਰਿਤ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਹੋਰ ਸਪੱਸ਼ਟ ਕੀਤਾ ਕਿ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।