ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 21 ਅਕਤੂਬਰ - ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਇਕ ਇਤਰਾਜ਼ਯੋਗ ਵੀਡਿਓ ਵਾਇਰਲ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਸਾਲਾਂ ਲਈ ਪੰਥ ਵਿਚੋਂ ਛੇਕਿਆ ਗਿਆ ਸੀ ਅਤੇ ਉਨ੍ਹਾਂ ਦੀ ਧਾਰਮਿਕ ਸਜ਼ਾ 23 ਜਨਵਰੀ 2020 ਨੂੰ ਖਤਮ ਹੋ ਰਹੀ ਹੈ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੇ ਵਿਸ਼ਵ 'ਚ ਮਨਾਇਆ ਜਾ ਰਿਹਾ ਹੈ ਜਿਸ ਲਈ ਚੱਢਾ ਨੇ ਪ੍ਰਕਾਸ਼ ਉਤਸਵ ਸਮੇਂ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਇੱਛਾ ਜਾਹਰ ਕੀਤੀ ਹੈ।
ਇਸ ਲਈ ਅੱਜ ਪੰਥ 'ਚ ਵਾਪਸੀ ਅਤੇ ਪਹਿਲੀ ਪਤਾਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550ਸਾਲਾਂ ਪ੍ਰਕਾਸ਼ ਉਤਸਵ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਅੱਜ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਕੇ ਬੇਨਤੀ ਕੀਤੀ ਗਈ ਕਿ ਉਨਾਂ ਦੀ ਧਾਰਮਿਕ ਸਜਾ 23 ਜਨਵਰੀ2020 ਵਿੱਚ ਖਤਮ ਹੋ ਰਹੀ ਹੈ, ਪਰ ਉਹ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਮਾਗਮਾਂ ਵਿੱਚ ਸ਼ਾਮਿਲ ਹੋਣ ਅਤੇ ਸੇਵਾ ਕਰਨ ਦੀ ਇੱਛਾ ਰੱਖਦੇ ਹਨ।
ਚੱਢਾ ਨੇ ਕਿਹਾ ਕਿ ਉਨਾਂ ਵਲੋ ਕੀਤੀ ਗਈ ਬੇਨਤੀ ਨੂੰ ਸਿੰਘ ਸਾਹਿਬਾਨ ਵਲੋ ਬੜੀ ਹਮਦਰਦੀ ਨਾਲ ਸੁਣਕੇ ਵਿਸ਼ਵਾਸ ਦੁਆਇਆ ਗਿਆ ਹੈ ਕਿ ਜਲਦੀ ਹੀ ਇਸ ਦਾ ਹੱਲ਼ ਕੀਤਾ ਜਾਏਗਾ।।ਉਨਾਂ ਨੇ ਕਿਹਾ ਕਿ ਜੋ ਵੀ ਫੈਸਲਾ ਸੁਣਾਇਆ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਜਾਵੇਗਾ ਉਹ ਮੈਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।