← ਪਿਛੇ ਪਰਤੋ
ਚੰਡੀਗੜ੍ਹ, 22 ਅਕਤੂਬਰ 2019 - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ ਦੀ ਵਿਧਾਇਕੀ ਤੋ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਨੇ ਅੱਜ ਅਚਾਨਕ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ । ਇਸ ਸਬੰਧੀ ਜੱਦੋ ਸੁਖਪਾਲ ਸਿੰਘ ਖਹਿਰਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੇ ਪੀ.ਏ. ਮਨੀਸ਼ ਕੁਮਾਰ ਨੇ ਅਸਤੀਫ਼ਾ ਵਾਪਸ ਲੈਣ ਦੀ ਪੁਸ਼ਟੀ ਕੀਤੀ । ਪਰ ਅਸਤੀਫ਼ਾ ਵਾਪਸ ਲੈਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
Total Responses : 108