← ਪਿਛੇ ਪਰਤੋ
ਪਟਿਆਲਾ, 28 ਅਕਤੂਬਰ 2019 - ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਿੱਲੀ ਦੇ ਗੁਰਦੁਆਰਾ ਸ਼੍ਰੀ ਨਾਨਕ ਪਿਆਉ ਤੋਂ ਸ਼੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਪੰਜਾਬ ਪੁੱਜਣ 'ਤੇ ਸ਼ੰਭੂ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ ਅਤੇ ਇਸ ਮੌਕੇ ਭਾਰੀ ਗਿਣਤੀ 'ਚ ਸੰਗਤ ਨੇ ਵੀ ਆਪਣੀ ਹਾਜਰੀ ਲਵਾਈ।
Total Responses : 265