← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 01 ਨਵੰਬਰ 2019 - ਪਟਿਆਲਾ ਦੇ ਅਰਬਨ ਅਸਟੇਟ ਵਿਚ ਤਾਇਨਾਤ ਇਕ ਮਹਿਲਾ ਏ.ਐਸ.ਆਈ ਰੇਨੂੰ ਬਾਲਾ ਨੂੰ ਪੱਟੀ ਪੁਲਿਸ ਦੇ ਨਾਟਕੋਟਿਕਸ ਸੈਲ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਵੱਲੋਂ ਕਾਰਵਾਈ ਕਰਦਿਆਂ ਲੇਡੀ ਏ.ਐਸ.ਆਈ ਰੇਨੂੰ ਬਾਲਾ ਨੂੰ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਇਲਜ਼ਾਮ 'ਚ ਬਰਖਾਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਹਿਲਾ ਏ ਐਸ ਆਈ ਦੇ ਗੈਂਗਸਟਰਾਂ ਨਾਲ ਸਬੰਧ ਹਨ ਜਿਹਨਾਂ ਰਾਹੀਂ ਇਹ ਨਸ਼ੇ ਦਾ ਧੰਦਾ ਕਰਦੀ ਸੀ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ (ਵੀਰਵਾਰ) ਰੇਨੂੰ ਬਾਲਾ ਦੇ ਪਤੀ ਨੂੰ ਵੀ ਨਸ਼ਾ ਤਸਕਰੀ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
Total Responses : 936