ਪਟਿਆਲਾ, 2 ਨਵੰਬਰ 2019 - ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਤੇ ਖੋਜ ਦੇ ਪਸਾਰ ਅਤੇ ਪੰਜਾਬ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਸੁਪਰ-ਸਪੈਸ਼ਲਿਟੀ ਬਲਾਕ 'ਚ ਸਥਾਪਤ ਪਟਿਆਲਾ ਤੋਂ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ. ਸੋਨੀ ਦੀ ਮੌਜੂਦਗੀ 'ਚ ਇੱਕ ਸਮਾਗਮ ਦੌਰਾਨ ਓ.ਪੀ.ਡੀ. 5 ਨਵੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।
ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ। ਇਸ ਸੁਪਰ ਸਪੈਸ਼ਲਿਟੀ ਬਲਾਕ ਵਿਖੇ ਪਹਿਲੇ ਪੜਾਅ ਤਹਿਤ 8 ਵਿਭਾਗਾਂ ਦੀ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਵਰਨਣਯੋਗ ਹੈ ਕਿ ਡਾ. ਮਨਮੋਹਨ ਸਿੰਘ ਦੀ ਤਤਕਾਲੀ ਸਰਕਾਰ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਵਜੋਂ ਸੇਵਾ ਨਿਭਾ ਰਹੇ ਸ੍ਰੀਮਤੀ ਪ੍ਰਨੀਤ ਕੌਰ ਨੇ ਸਰਕਾਰੀ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੁਰਾਣੀ ਸ਼ਾਖ਼ ਨੂੰ ਬਹਾਲ ਕਰਵਾਉਣ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਇਹ ਸੁਪਰ ਸਪੈਸ਼ਲਿਟੀ ਬਲਾਕ ਨੂੰ ਕੇਂਦਰ ਸਰਕਾਰ ਤੋਂ 2014 ਵਿੱਚ ਮਨਜ਼ੂਰ ਕਰਵਾਇਆ ਸੀ। ਇਸ ਦਾ ਬਲਾਕ ਦਾ ਨੀਂਹ ਪੱਥਰ ਕੇਂਦਰੀ ਸਿਹਤ ਮੰਤਰੀ ਸ੍ਰੀ ਗ਼ੁਲਾਮ ਨਬੀ ਆਜ਼ਾਦ ਵੱਲੋਂ ਮਿਤੀ 25 ਫਰਵਰੀ 2014 ਨੂੰ ਰੱਖਿਆ ਗਿਆ ਸੀ।