ਸਨੀ ਦਿਓਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਤੇ ਭਗਵੰਤ ਮਾਨ ਨਹੀਂ ਪੁੱਜੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ
ਚੰਡੀਗੜ•, 7 ਨਵੰਬਰ, 2019 : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਾਸਤੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਵੀ ਸੱਦਾ ਪੱਤਰ ਭੇਜੇ ਗਏ ਸਨ ਜਿਸਦੇ ਹੁੰਗਾਰੇ ਵਿਚ ਕਾਫੀ ਮੈਂਬਰ ਪਾਰਲੀਮੈਂਟ ਇਸ ਸੈਸ਼ਨ ਵਿਚ ਸ਼ਾਮਲ ਵੀ ਹੋਏ ਪਰ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸਨੀ ਦਿਓਲ, ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਇਸ ਸੈਸ਼ਨ ਵਿਚੋਂ ਗੈਰ ਹਾਜ਼ਰ ਰਹੇ।
ਸੈਸ਼ਨ ਵਾਸਤੇ ਕਾਂਗਰਸੀ ਮੈਂਬਰਾਂ ਤੋਂ ਇਲਾਵਾ ਰਾਜ ਸਭਾ ਦੇ ਅਕਾਲੀ ਮੈਂਬਰ ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਪੁੱਜੇ ਹੋਏ ਸਨ।