← ਪਿਛੇ ਪਰਤੋ
ਜਾਣੋ ਕਿਹੜਾ ਧਾਰਮਿਕ ਆਗੂ ਕਰੇਗਾ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ, ਵਿਦੇਸ਼ ਮੰਤਰਾਲੇ ਨੇ ਕੀਤਾ ਵੱਡਾ ਐਲਾਨ ਨਵੀਂ ਦਿੱਲੀ, 7 ਨਵੰਬਰ, 2019 : ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੇ ਪਾਕਿਸਤਾਨ ਵੱਲੋਂ ਬਣਾਏ ਕਰਤਾਰਪੁਰ ਸਾਹਿਬ ਲਾਂਘੇ ਵਿਚੋਂ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਦੇ ਮਾਮਲੇ ਵਿਚ ਵਿਦੇਸ਼ ਮੰਤਰਾਲੇ ਨੇ ਵੱਡਾ ਐਲਾਨ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਹਫਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਇਹ ਖੁਲ•ਾਸਾ ਕੀਤਾ ਕਿ ਕਰਤਾਰਪੁਰ ਲਾਂਘੇ ਵਿਚੋਂ ਲੰਘ ਕੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ। ਇਸ ਤੋਂ ਪਹਿਲਾਂ ਵੱਖ ਵੱਖ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਜਿਸ ਵਿਚ ਕਦੇ ਉਪ ਰਾਸ਼ਟਰਪਤੀ ਤੇ ਕਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੱਥੇ ਦੀ ਅਗਵਾਈ ਕਰਨ ਦੀ ਗੱਲ ਕਹੀ ਜਾ ਰਹੀ ਸੀ। ਪਰ ਹੁਣ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੱਲੋਂ ਕੀਤੇ ਐਲਾਨ ਨੇ ਸਭ ਤੋਂ ਹੈਰਾਨ ਵੀ ਕੀਤਾ ਹੈ ਤੇ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਵੀ ਲਿਆਂਦੀ ਹੈ।
Total Responses : 930