ਸੁਲਤਾਨਪੁਰ ਲੋਧੀ, 7 ਨਵੰਬਰ 2019 - ਅੱਜ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਸ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਸਰਵਨ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਹੋਰ ਆਗੂ ਮੌਜੂਦ ਸਨ।