ਗੁਰਨਾਮ ਸਿੱਧੂ
ਫਿਰੋਜ਼ਪੁਰ, 8 ਨਵੰਬਰ 2019 : ਬੀਤੇ ਦਿਨ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਨੂੰ ਐੱਸਸੀ, ਐੱਸਟੀ ਵਿਭਾਗ ਵੱਲੋਂ ਫਿਰੋਜ਼ਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਸਿੱਧੂ ਨੌਜਵਾਨ ਵਰਗ ਵਿੱਚ ਆਪਣਾ ਚੰਗਾ ਰਸੂਖ ਰੱਖਦੇ ਹਨ। ਉਹ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਹੋਣ ਦੇ ਨਾਲ ਨਾਲ ਵੱਖ ਵੱਖ ਚੋਣਾਂ ਅੰਦਰ ਆਪਣੀ ਚੰਗੀ ਭੂਮਿਕਾ ਨਿਭਾਉਂਦੇ ਰਹੇ ਹਨ। ਇਹੀ ਕਾਰਨ ਹੈ ਕਿ ਹਲਕਾ ਜਲਾਲਾਬਾਦ ਤੋਂ ਸਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵਿਧਾਇਕ ਰਮਿੰਦਰ ਆਵਲਾ ਦੀ ਸਿਫਾਰਿਸ਼ ਤੇ ਪੰਜਾਬ ਪ੍ਰਦੇਸ਼ ਕਾਂਗਰਸ ਐੱਸਸੀ, ਐੱਸਟੀ ਵਿਭਾਗ ਪੰਜਾਬ ਦੇ ਚੇਅਰਮੈਨ ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਫਿਰੋਜ਼ਪੁਰ ਤੋਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਉਨ੍ਹਾਂ ਦੇ ਚਹੇਤਿਆਂ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ, ਗੁਰਬਖਸ਼ ਸਿੰਘ ਭਾਵੜਾ, ਮਾਨ ਸਿੰਘ ਸਿੱਧੂ, ਨੇਕ ਪ੍ਰਤਾਪ ਬਾਵਾ, ਬੱਬੀ ਕਮੱਗਰ ਨੇ ਵਧਾਈ ਦਿੱਤੀ।