ਜਾਣੋ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਮਾਮਲੇ 'ਚ ਦਿੱਤੇ ਮੁੱਖ ਪੱਖ
ਨਵੀਂ ਦਿੱਲੀ, 9 ਨਵੰਬਰ, 2019 : ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਅਯੁੱਧਿਆ ਮਾਮਲੇ ਵਿਚ ਸਰਬਸੰਮਤੀ ਨਾਲ ਫੈਸਲਾ ਸੁਣਾਇਆ ਹੈ।
ਸੁਪਰੀਮ ਕੋਰਟ ਨੇ 2.77 ਏਕੜ ਦੀ ਵਿਵਾਦਗ੍ਰਸਤ ਜ਼ਮੀਨ ਰਾਮ ਜਨਮਭੂਮੀ ਨਿਆਸ ਨੂੰ ਦੇ ਦਿੱਤੀ ਹੈ।
ਅਦਾਲਤ ਨੇ ਮੁਸਲਿਮ ਪੱਖ ਨੂੰ ਮਸਜਿਦ ਬਣਾਉਣ ਲਈ ਅਯੁੱਧਿਆ ਵਿਚ ਹੀ 5 ਏਕੜ ਜ਼ਮੀਨ ਦੇਣ ਦਾ ਹੁਕਮ ਦਿੱਤਾ ਹੈ।
ਅਯੁੱਧਿਆ ਵਿਚ ਰਾਮ ਮੰਦਿਰ ਦੇ ਨਿਰਮਾਣ ਲਈ ਤਿੰਨ ਮਹੀਨਿਆਂ ਵਿਚ ਟਰੱਸਟ ਬਣਾਉਣ ਦੇ ਹੁਕਮ ਦਿੱਤੇ ਗਏ ਹਨ।
ਟਰੱਸਟ ਰਾਹੀਂ ਹੀ ਰਾਮ ਮੰਦਿਰ ਦਾ ਨਿਰਮਾਣ ਕੀਤਾ ਜਾਵੇਗਾ
ਬਾਬਰੀ ਮਸਜਿਦ ਦਾ ਨਿਰਮਾਣ ਬਾਬਰ ਦੇ ਸਮੇਂ ਮੀਰ ਬਾਕੀ ਵੱਲੋਂ ਕੀਤਾ ਗਿਆ
ਅੰਗਰੇਜ਼ਾਂ ਦੇ ਵੇਲੇ ਤੱਕ ਨਮਾਜ ਅਦਾ ਕਰਨ ਦੇ ਕੋਈ ਸਬੂਤ ਨਹੀਂ ਮਿਲੇ