← ਪਿਛੇ ਪਰਤੋ
ਮੁੰਬਈ, 10 ਨਵੰਬਰ 2019 - ਬੀਜੇਪੀ ਪਾਰਟੀ ਲੀਡਰ ਚੰਦਰਕਾਂਤ ਪਾਟਿਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਮਹਾਰਾਸ਼ਟਰ 'ਚ ਭਾਜਪਾ ਸਰਕਾਰ ਨਹੀਂ ਬਣਾਏਗੀ ਕਿਉਂਕਿ ਭਾਜਪਾ ਸੂਬੇ 'ਚ ਇਕੱਲਿਆਂ ਸਰਕਾਰ ਬਣਾਉਣ ਦੀ ਸਥਿਤੀ 'ਚ ਨਹੀਂ ਹੈ। ਅੱਜ ਬੀਜੇਪੀ ਪਾਰਟੀ ਲੀਡਰ ਚੰਦਰਕਾਂਤ ਪਾਟਿਲ ਨੇ ਪਹਿਲਾਂ ਆਪਣੀ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ, ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਭਗਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸੂਬੇ 'ਚ ਬਹੁਮਤ ਨਾ ਹੋਣ ਕਾਰਨ ਸਰਕਾਰ ਬਣਾਉਣ ਦੇ ਯੋਗ ਨਹੀਂ ਹਨ ਕਿਉਂਕਿ ਸ਼ਿਵਸੇਨਾ ਗਠਜੋੜ ਸਰਕਾਰ ਨੂੰ ਸਹਿਯੋਗ ਕਰਨ ਲਈ ਤਿਆਰ ਨਹੀਂ ਹੈ ਅਤੇ ਉਨ੍ਹਾਂ ਨੇ ਸ਼ਿਵਸੇਨਾ ਨੂੰ ਸਰਕਾਰ ਬਣਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
Total Responses : 936