ਹਰਦਮ ਮਾਨ
ਸਰੀ, 11 ਨਵੰਬਰ, 2019 : ਸਰੀ ਦੇ ਵਾਹਲੀ ਇਲਾਕੇ ਵਿੱਚ ਅੱਜ ਦੁਪਹਿਰ ਸਮੇਂ ਗੋਲੀ ਚੱਲਣ ਦੀ ਇਕ ਘਟਨਾ ਵਿਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਘਟਨਾ ਅੱਜ 12 ਵਜੇ ਦੇ ਕਰੀਬ 104 ਐਵੀਨਿਊ ਦੇ 13200 ਬਲਾਕ ਵਿੱਚ ਕਵਾਂਟਲਿਨ ਪਾਰਕ ਸੈਕੰਡਰੀ ਸਕੂਲ ਦੇ ਨਜ਼ਦੀਕ ਵਾਪਰੀ।
ਆਰਸੀਐਮਪੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ 11:49 ਵਜੇ ਗੋਲੀ ਚੱਲਣ ਦੀ ਸੂਚਨਾ ਮਿਲੀ ਅਤੇ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੂੰ ਇਕ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲਿਆ। ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪੁਲਿਸ ਅਨੁਸਾਰ ਇਹ ਟਾਰਗਿਟ ਸ਼ੂਟਿੰਗ ਹੈ। ਪੁਲਿਸ ਨੇ ਇਸ ਇਲਾਕੇ ਨੂੰ ਬੰਦ ਕਰ ਦਿੱਤਾ ਅਤੇ ਘਟਨਾ ਸਥਾਨ 'ਤੇ ਪੁਲਿਸ ਤੈਨਾਤ ਕੀਤੀ ਗਈ ਹੈ। ਪੁਲਿਸ ਗਵਾਹਾਂ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਹੈ।