ਮੁੰਬਈ, 12 ਨਵੰਬਰ, 2019: ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਮੰਗਲਵਾਰ ਨੂੰ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਕੀਤੀ ਕਿਉਂਕਿ ਸਰਕਾਰ ਬਣਨ ਪ੍ਰਤੀ ਦੁਚਿੱਤੀ ਹਾਲੇ ਵੀ ਕਾਇਮ ਹੈ।
ਭਾਜਪਾ ਤੇ ਸ਼ਿਵ ਸੈਨਾ ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਵਿਚ ਅਸਫਲ ਰਹੀਆਂ ਹਨ। ਜਿਸ ਤੋਂ ਬਾਅਦ ਰਾਜਪਾਲ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਨੂੰ 24 ਘੰਟੇ ਦਾ ਸਮਾਂ ਦਿੱਤਾ ਜੋ ਅੱਜ ਸ਼ਾਮ 8:30 ਵਜੇ ਖ਼ਤਮ ਹੋਵੇਗਾ।
ਇਸ ਦੌਰਾਨ ਸ਼ਿਵ ਸੈਨਾ ਅਤੇ ਕਾਂਗਰਸ ਸੁਪਰੀਮ ਕੋਰਟ ਵਿੱਚ ਪਹੁੰਚਣ ਦੀ ਯੋਜਨਾ ਬਣਾ ਰਹੇ ਹਨ, ਜੇ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੁੰਦਾ ਹੈ।