← ਪਿਛੇ ਪਰਤੋ
ਜੰਮੂ-ਕਸ਼ਮੀਰ, 12 ਨਵੰਬਰ- ਜੰਮੂ-ਕਸ਼ਮੀਰ ਦੇ ਡੋਡਾ ਸ਼ਹਿਰ ਨੇੜੇ ਇੱਕ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕਰੀਬ 16 ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ 'ਚ ਦੋ ਬੱਚੇ ਵੀ ਸ਼ਾਮਲ ਹਨ। ਜਦੋਂ ਕਿ ਇਸ ਹਾਦਸੇ 'ਚ 3 ਜਾਣੇ ਗੰਭੀਰ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡੋਡਾ ਦੇ ਐੱਸ.ਐੱਸ.ਪੀ. ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਦਰਜਨ ਤੋਂ ਵਧੇਰੇ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਵਾਹਨ ਰੋਡ ਤੋਂ ਤਿਲਕ ਕੇ ਡੂੰਘੀ ਖੱਡ 'ਚ ਡਿੱਗ ਪਿਆ।
Total Responses : 188