ਚੰਡੀਗੜ੍ਹ, 13 ਨਵੰਬਰ 2019 - ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਜਲਦ ਹੀ ਰਿਹਾਈ ਹੋ ਸਕਦੀ ਹੈ। ਇਹ ਹੁਕਮ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉੱਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ 'ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਪ੍ਰੋਂ ਭੁੱਲਰ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਪ੍ਰੋ. ਭੁੱਲਰ ਸਤੰਬਰ 2017 'ਚ 42 ਦਿਨ ਦੀ ਪੈਰੋਲ (ਛੁੱਟੀ) ‘ਤੇ ਅੰਮ੍ਰਿਤਸਰ ਆਪਣੇ ਘਰ ਰਹਿ ਕੇ ਗਏ ਸਨ।