ਅਟਾਰੀ, 14 ਨਵੰਬਰ -ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਜਥੇ ਦੇ ਰੂਪ ਵਿਚ ਪਾਕਿਸਤਾਨ ਗਏ ਦੋ ਸ਼ਰਧਾਲੂਆਂ ਪਾਸੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਦੋਵੇਂ ਹੀ ਅਬੋਹਰ ਦੇ ਵਾਸੀ ਦੱਸੇ ਜਾ ਰਹੇ ਹਨ। ਦੋਹਾਂ ਨੂੰ ਪੁਲਿਸ ਵੱਲੋਂ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਾਕਿਸਤਾਨ 'ਚੋਂ ਭਾਰਤ ਵਾਪਸ ਆਉਂਦਿਆਂ ਦੀ ਜਦੋਂ ਅਟਾਰੀ ਵਿਚ ਕਸਟਮ ਵਿਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਕੋਲੋਂ ਅਫੀਮ ਬਰਾਮਦ ਹੋਈ। ਖ਼ਬਰਾਂ ਇਹ ਵੀ ਹਨ ਕਿ ਦੋਵੇਂ ਸ਼ਰਧਾਲੂ ਪਾਕਿਸਤਾਨ ਤੋਂ ਸ਼ਿਲਾਜੀਤ ਲੈ ਕੇ ਆਉਣ ਦਾ ਦਾਅਵਾ ਕਰ ਰਹੇ ਹਨ।