ਰਜਨੀਸ਼ ਸਰੀਨ
- ਆਓ! ਮਿਹਨਤ ਅਤੇ ਲਗਨ ਨਾਲ ਕੰਮ ਕਰੀਏ,
- ਸਫ਼ਲਤਾ ਆਪਣੇ ਆਪ ਮਿਲ ਜਾਏਗੀ – ਸਿੱਖਿਆ ਸਕੱਤਰ
- ਪ੍ਰੀ-ਪ੍ਰਾਇਮਰੀ ਜਮਾਤਾਂ, ਬੇਹਤਰੀਨ ਸਕੂਲ ਤੇ ਸਮਾਰਟ ਕਲਾਸਰੂਮ ਸਿੱਖਿਆ ਵਿਭਾਗ ਦੇ ਮਾਣ
ਐੱਸ.ਏ.ਐੱਸ. ਨਗਰ, 14 ਨਵੰਬਰ 2019 - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਦਾਖ਼ਲਾ ਸ਼ੁਰੂ ਕਰਨ ਲਈ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਸਰਕਾਰੀ ਸਕੂਲ ਸਿਆਊ ਵਿਖੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪਿੰਡ ਵਿੱਚ ਜਾ ਕੇ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਅਤੇ ਮੌਕੇ 'ਤੇ ਹੀ ਪ੍ਰੀ-ਪ੍ਰਾਇਮਰੀ ਦੇ ਤੀਜੇ ਸਾਲ ਵਿੱਚ ਦਾਖ਼ਲਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ। ਇਸ ਮੌਕੇ ਉਹਨਾਂ ਨਾਲ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਮੰਗਲ ਸਿੰਘ ਸਰਪੰਚ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਗੁਰਪ੍ਰੀਤ ਕੌਰ ਧਾਲੀਵਾਲ ਵੀ ਮੌਜੂਦ ਰਹੇ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪਿੰਡ ਸਿਆਊ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਲ ਮੇਲੇ ਵਿੱਚ ਸ਼ਿਰਕਤ ਕਰਦਿਆਂ ਬੱਚਿਆਂ ਦੇ ਮਾਪਿਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਮੰਗ ਸੀ ਕਿ ਤਿੰਨ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਗੁਣਾਤਮਿਕ ਸਿੱਖਿਆ ਦਿੱਤੀ ਜਾਵੇ। ਇਸ ਲਈ ਸਾਲ 2017 ਵਿੱਚ 14 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਦਰਸ਼ੀ ਸੋਚ ਤੇ ਪਹਿਰਾ ਦਿੰਦਿਆਂ ਸਿੱਖਿਆ ਵਿਭਾਗ ਪੰਜਾਬ ਨੇ ਪਹਿਲਕਦਮੀ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤਆਂ ਸਨ। ਹੁਣ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਸਫਲਤਾਪੂਰਵਕ ਤੀਜਾ ਸਾਲ ਸ਼ੁਰੂ ਹੋ ਗਿਆ ਹੈ ਅਤੇ 2.45 ਲੱਖ ਵਿਦਿਆਰਥੀ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਸ ਸਫ਼ਲਤਾ ਦਾ ਸਿਹਰਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਸਿੱਖਿਆ ਅਧਿਕਾਰੀਆਂ ਅਤੇ ਹੋਰ ਸਹਿਯੋਗੀ ਸੱਜਣਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਵਿੱਚ ਬਣਾ ਦਿੱਤਾ ਹੈ। ਹੁਣ ਪਿੱਛੇ ਮੁੜ ਕੇ ਦੇਖਣ ਦਾ ਸਮਾਂ ਨਹੀਂ। ਸਾਨੂੰ ਮਿਹਨਤ ਕਰਨੀ ਚਾਹੀਦੀ ਹੈ, ਚੰਗੇ ਅਤੇ ਕਾਰਗਰ ਨਤੀਜੇ ਆਪਣੇ ਆਪ ਆਉਣਗੇ। ਉਹਨਾਂ ਕਿਹਾ ਕਿ ਇਸ ਸਾਲ ਜੋ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਰਿਕਾਰਡ ਦਾਖ਼ਲੇ ਵਿੱਚ ਵਾਧਾ ਹੋਇਆ ਹੈ ਉਸ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖ਼ਲੇ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।
ਉਹਨਾਂ ਸਿੱਖਿਆ ਵਿਭਾਗ ਦੀਆਂ ਕਈ ਨੀਤੀਆਂ ਦਾ ਜ਼ਿਕਰ ਕੀਤਾ ਜਿਸ ਵਿੱਚ ਨਕਲ ਨਾ ਕਰਨ ਦੇਣ ਦਾ ਦ੍ਰਿੜ ਇਰਾਦਾ, ਸਮਾਰਟ ਸਕੂਲ ਨੀਤੀ, ਖੇਡ ਨੀਤੀ ਤਹਿਤ ਪ੍ਰਾਇਮਰੀ ਵਿੱਚ ਵਿਰਾਸਤੀ ਖੇਡਾਂ ਦੇ ਨਾਲ-ਨਾਲ ਗੱਤਕਾ ਨੂੰ ਸ਼ਾਮਲ ਕਰਨਾ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਈ-ਕੰਟੈਂਟ ਨਾਲ ਪੜ੍ਹਾ ਕੇ ਸੋਚ ਨੂੰ ਵਿਕਸਿਤ ਕਰਨਾ ਸ਼ਾਮਲ ਸਨ। ਉਹਨਾਂ ਨੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦੇ ਗੁਣਾਤਮਿਕ ਸਿੱਖਿਆ ਪੱਧਰਾਂ ਵਿੱਚ ਵਾਧਾ ਕਰਨ ਲਈ ਕੀਤੇ ਯਤਨਾਂ ਦਾ ਵੀ ਜਿਕਰ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਵੱਲੋਂ ਹਰ ਵਿਸ਼ੇ ਵਿੱਚ ਮੁਹਾਰਤ ਹੋਣ ਦੀ ਖੁਸ਼ੀ ਹੁੰਦੀ ਹੈ ਅਤੇ ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੀਆਂ ਗੁਣਾਤਮਿਕ ਪੇਸ਼ਕਾਰੀਆਂ ਦੇਖ ਕੇ ਉਹਨਾਂ ਨੂੰ ਯਕੀਨ ਹੈ ਕਿ ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਇਸੇ ਤਰ੍ਹਾਂ ਦਾ ਹੀ ਮਹੌਲ ਬਣਿਆ ਹੋਇਆ ਹੋਵੇਗਾ। ਸਕੱਤਰ ਸਕੂਲ ਸਿੱਖਿਆ ਨੇ ਅਧਿਆਪਕਾਂ ਦੁਆਰਾ ਤਿਆਰ ਕੀਤੀ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਸਿੱਖਣ ਸਿਖਾਉਣ ਸਮੱਗਰੀ ਦੀ ਵੀ ਸਰਾਹਨਾ ਕੀਤੀ। ਉਹਨਾਂ ਕਿਹਾ ਕਿ ਹੁਣ ਤਾਂ ਪੰਜਾਬ ਦੇ ਬਾਰਡਰ ਏਰੀਆ ਵਿੱਚ ਵੀ ਵਿਦਿਆਰਥੀ ਸਕੂਲਾਂ ਵਿੱਚ ਚਾਅ ਨਾਲ ਆ ਰਹੇ ਹਨ। ਉਹਨਾਂ ਨੇ ਪਿੰਡ ਵਾਸੀਆਂ ਅਤੇ ਹੋਰ ਦਾਨੀ ਸੱਜਣਾਂ ਦਾ ਸਕੂਲਾਂ ਨੂੰ ਸਹਿਯੋਗ ਦੇਣ ਲਈ ਵੀ ਧੰਨਵਾਦ ਕੀਤਾ।
ਸਕੱਤਰ ਸਕੂਲ ਸਿੱਖਿਆ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਅਤੇ ਹੋਰ ਸੰਸਥਾਵਾਂ ਰਾਹੀਂ ਖੋਜ ਕਰਵਾਈ ਹੈ ਕਿ ਵਿਦਿਆਰਥੀਆਂ ਨੂੰ ਮੁੱਢਲੀਆਂ ਜਮਾਤਾਂ ਵਿੱਚ ਵਧੀਆ ਗਿਆਨ ਹੋਣ ਨਾਲ ਭਵਿੱਖ ਵਿੱਚ ਉਹਨਾਂ ਦਾ ਮਨੋਬਲ ਵਧਦਾ ਹੈ। ਉਹਨਾਂ ਦੇ ਸਿੱਖਣ ਪਰਿਣਾਮਾਂ ਵਿੱਚ ਮਿਆਰੀ ਸੁਧਾਰ ਆਉਂਦਾ ਹੈ। ਇਸ ਲਈ ਸਮੂਹ ਪੰਜਾਬ ਦੇ ਅਧਿਆਪਕ ਵਧਾਈ ਦੇ ਪਤਾਰ ਹਨ ਜਿਨ੍ਹਾਂ ਨੇ ਨਕਲ ਦੀ ਪ੍ਰਵਿਰਤੀ ਨੂੰ ਨਕਾਰਿਆ ਹੈ ਅਤੇ ਪੰਜਾਬ ਦੇ ਨਤੀਜੇ ਇਸ ਵਾਰ ਬਹੁਤ ਵਧੀਆ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਦੇ ਸੁਝਾਵਾਂ ਤੇ ਗੌਰ ਕਰਦਿਆਂ ਇਸ ਸਾਲ ਬੋਰਡ ਦੀਆਂ ਜਮਾਤਾਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਸ਼ਤ-ਪ੍ਰਤੀਸ਼ਤ ਲਿਆਉਣ ਲਈ ਮਿਸ਼ਨ ਸ਼ਤ-ਪ੍ਰਤੀਸ਼ਤ ਸ਼ੁਰੂ ਕੀਤਾ ਗਿਆ ਹੈ। ਇਸ ਲਈ ਅਧਿਆਪਕ ਹੁਣ ਤੋਂ ਹੀ ਵਾਧੂ ਕਲਾਸਾਂ ਲਗਾ ਰਹੇ ਹਨ ਜੋ ਕਿ ਕਾਬਿਲੇ-ਤਾਰੀਫ਼ ਹੈ।
ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਕਿਸ਼ਨ ਪੁਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਸਰਪੰਚ ਮੰਗਲ ਸਿੰਘ, ਡਾ. ਹਰਪਾਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਜਸਵਿੰਦਰ ਸਿੰਘ ਔਲਖ ਅਤੇ ਤੇਜਿੰਦਰ ਸਿੰਘ ਨੇ ਵੀ ਸਮਾਰੋਹ ਵਿੱਚ ਸੰਬੋਧਨ ਕੀਤਾ।
ਇਸ ਬਾਲ ਮੇਲੇ ਵਿੱਚ ਬੱਚਿਆਂ ਨੇ ਸ਼ਬਦ ਗਾਇਨ, ਭਾਸਣ, ਕੱਵਾਲੀ, ਪਹਾੜੇ, ਅੰਗਰੇਜ਼ੀ ਵਿੱਚ ਆਪਸੀ ਗੱਲਬਾਤ, ਲੋਕ ਨਾਚ, ਲੋਕ ਗੀਤ ਅਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਬਾਖੂਬੀ ਕੀਤੀ ਅਤੇ ਮਾਪਿਆਂ ਦਾ ਮਨ ਮੋਹਿਆ।
ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ, ਖੁਸ਼ਪ੍ਰੀਤ ਸਿੰਘ ਐੱਚਟੀ, ਮਨਜੋਤ ਸਿੰਘ ਕਲੇਰ,ਪ੍ਰਭਜੋਤ ਕੌਰਮ ਜਸਬੀਰ ਸਿੰਘ ਸੀਐੱਚਟੀ, ਅਵਰਿੰਦਰ ਸਿੰਘ ਸੀਐੱਚਟੀ, ਸੁਖਦੇਵ ਸਿੰਘ ਸੀਐੱਚਟੀ, ਜਸਪਾਲ ਸਿੰਘ, ਚਰਨਜੀਤ ਸਿੰਘ, ਰਜਵੰਤ ਸਿੰਘ, ਮੈਡਮ ਪੂਜਾ, ਮੋਹਨ ਸਿੰਘ ਲੰਬੜਦਾਰ, ਹਰਨੇਕ ਸਿੰਘ, ਮਾਨ ਸਿੰਘ, ਕਿਰਪਾਲ ਸਿੰਘ, ਗੁਰਜਿੰਦਰ ਸਿੰਘ, ਹਰਜੀਤ ਸਿੰਘ, ਪੰਡਿਤ ਰਘੁਬੀਰ ਚੰਦ, ਮਨਮੋਹਨ ਕੁਮਾਰ, ਨਿਰਮਲ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਸਿੰਘ ਔਲਖ, ਬਲਬੀਰ ਸਿੰਘ, ਅਮਿਤ, ਹਰਜਿੰਦਰ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਜਗਮੋਹਨ ਕੌਰ ਆਂਗਨਵਾੜੀ ਵਰਕਰ, ਮਨਦੀਪ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਵੰਦਨਾ, ਚੰਦਨਦੀਪ ਕੌਰ, ਜਸਪ੍ਰੀਤ ਕੌਰ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸੋਹਨ ਸਿੰਘ, ਜਗਵੀਰ ਸਿੰਘ, ਵਿਪਨ, ਜਸਵਿੰਦਰ ਸਿੰਘ, ਮਨਦੀਪ ਸਿੰਘ, ਕੰਵਲਜੀਤ ਕੌਰ, ਅਰਵਿੰਦਰ ਕੌਰ, ਵਰਿੰਦਰ ਕੌਰ, ਅਮਨਪ੍ਰੀਤ ਕੌਰ, ਕਵਿਤਾ ਅਤੇ ਬੱਚਿਆਂ ਦੇ ਮਾਪੇ ਮੌਜੂਦ ਰਹੇ।