← ਪਿਛੇ ਪਰਤੋ
ਬਰਨਾਲਾ, 14 ਨਵੰਬਰ 2019 - ਪੰਜਾਬ ਦੇੇ ਰਾਜਪਾਲ ਵੀਪੀ ਬਦਨੌਰ ਦੇ ਹੁਕਮਾਂ 'ਤੇ ਮਨਜੀਤ ਧਨੇਰ ਨੂੰ ਬਰਨਾਲਾ ਦੀ ਜ਼ੇਲ੍ਹ 'ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਲੋਕ ਆਗੂ ਮਨਜੀਤ ਧਨੇਰ ਦੀ ਸਜ਼ਾ ਰਾਜਪਾਲ ਪੰਜਾਬ ਵਲੋਂ ਰੱਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਧਨੇਰ ਦਾ ਰਿਹਾਅ ਹੋਣ 'ਤੇ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਨਜੀਤ ਧਨੇਰ ਦੀ ਰਿਹਾਈ ਨੂੰ ਲੈ ਕੇ ਪਿਛਲੇ 45 ਦਿਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਅੱਗੇ ਸੰਘਰਸ਼ ਕੀਤਾ ਜਾ ਰਿਹਾ ਸੀ।
Total Responses : 265