ਕੈਲੀਫੋਰਨੀਆ, 14 ਨਵੰਬਰ 2019 - ਲਾਸ ਏਂਜਲਸ ਦੇ ਸੈਂਟਾ ਕਲੈਰਟਾ ਦੇ ਸੌਗਸ ਹਾਈ ਸਕੂਲ 'ਚ ਗੋਲੀਬਾਰੀ ਖਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਸ਼ੱਕੀ ਏਸ਼ੀਅਨ ਵਿਅਕਤੀ ਵੱਲੋਂ ਇਹ ਗੋਲੀਬਾਰੀ ਕੀਤੀ ਗਈ ਹੈ।
ਇਸ ਹਮਲੇ 'ਚ ਤਿੰਨ ਜਾਣੇ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਘਟਨਾ ਵਾਲੇ ਸਥਾਨ ਦੇ ਰਾਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਇਸ ਵਾਲੇ ਪਾਸੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਆਪ੍ਰੇਸ਼ਨ ਜਾਰੀ ਹੈ।